Wednesday, June 10, 2026

ਜਥ: ਅਵਤਾਰ ਸਿੰਘ ਦੀ ਅਗਵਾਈ ਵਿੱਚ ਵਫ਼ਦ ਉੱਤਰ ਪ੍ਰਦੇਸ਼ ਦੇ ਰਾਜਪਾਲ ਨੂੂੰ ਮਿਲਿਆ

ਬੰਦੀ ਸਿੱਖਾਂ ਦੀ ਰਿਹਾਈ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

PPN1001201503

ਅੰਮ੍ਰਿਤਸਰ, 10 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਸ. ਦਲਮੇਘ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਵਫ਼ਦ ਨੇ ਬੀਤੇ ਦਿਨ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਰਾਜਪਾਲ ਸ੍ਰੀ ਰਾਮ ਨਾਇਕ ਨਾਲ ਮੁਲਾਕਾਤ ਕੀਤੀ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਤੁਰੰਤ ਰਿਹਾਈ ਲਈ ਮੰਗ ਪੱਤਰ ਰਾਜਪਾਲ ਨੂੰ ਸੌਂਪਿਆ।

ਜਥੇਦਾਰ ਅਵਤਾਰ ਸਿੰਘ ਨੇ ਉੱਤਰ ਪ੍ਰਦੇਸ਼ ਦੇ ਰਾਜਪਾਲ ਨਾਲ ਮੁਲਾਕਾਤ ਦੌਰਾਨ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦਾ ਬਿਓਰਾ ਦਿੰਦਿਆਂ ਦੱਸਿਆ ਕਿ ਗੱਲਬਾਤ ਬੇਹੱਦ ਸਦਭਾਵਨਾ ਭਰੇ ਮਾਹੌਲ ਵਿੱਚ ਹੋਈ ਹੈ।ਉਨ੍ਹਾਂ ਰਾਜਪਾਲ ਨੂੰ ਵਿਸਥਾਰ ਨਾਲ ਦੱਸਿਆ ਹੈ ਕਿ ਭਾਈ ਵਰਿਆਮ ਸਿੰਘ ਪੁੱਤਰ ਸ. ਆਤਮਾ ਸਿੰਘ ਜੋ ਕੇਂਦਰੀ ਜੇਲ੍ਹ ਬਰੇਲੀ ਵਿੱਚ ਬੰਦ ਹੈ ਤੇ ਉਹ ਆਪਣੀ ਨਜ਼ਰ ਵੀ ਗਵਾ ਚੁੱਕਿਆ ਹੈ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਵਫ਼ਦ ਆਗੂ ਨੇ ਕਿਹਾ ਕਿ ਜਿਹੜੇ ਸਿੱਖ ਕੈਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਅਜੇ ਤੱਕ ਰਿਹਾਅ ਨਹੀਂ ਕੀਤਾ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਰਹਿੰਦੀ ਜ਼ਿੰਦਗੀ ਆਪਣੇ ਪਰਿਵਾਰ ਵਿੱਚ ਬਤੀਤ ਕਰ ਸਕਣ।ਉਨ੍ਹਾਂ ਦੱਸਿਆ ਕਿ ਰਾਜਪਾਲ ਸ੍ਰੀ ਰਾਮ ਨਾਇਕ ਨੇ ਉਨ੍ਹਾਂ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਹੈ ਤੇ ਕਿਹਾ ਕਿ ਇਸ ਸਬੰਧੀ ਕਾਨੂੰਨੀ ਜਾਬਤੇ ਵਿੱਚ ਰਹਿ ਕੇ ਹਰ ਤਰ੍ਹਾਂ ਦੀ ਸੰਭਵ ਮਦਦ ਦੀ ਕੋਸ਼ਿਸ਼ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੀ ਟਾਡਾ ਕਾਨੂੰਨ ਬਾਰੇ ਕੋਈ ਨਵੀਂ ਤਜਵੀਜ਼ ਪਾਸ ਕਰਕੇ ਫੈਸਲਾ ਲੈ ਸਕਦੀ ਹੈ।ਉਹ ਇਸ ਸਬੰਧੀ ਕੇਂਦਰ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਜਾਣੂ ਕਰਵਾ ਦੇਣਗੇ।
ਨੋਟ- ਤਸਵੀਰ ਈ-ਮੇਲ ਕੀਤੀ ਗਈ ਹੈ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply