ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਰਵਾਈ ਗਈ ਪਲੇਠੀ ਦੀ ਅਲੂਮਨੀ ਮੀਟ ਦਾ ਸ਼ਮ੍ਹਾ ਰੌਸ਼ਨ ਕਰਕੇ ਆਗਾਜ਼ ਕੀਤਾ।
ਸ: ਛੀਨਾ ਨੇ ਸਾਬਕਾ ਵਿਦਿਆਰਥੀਆਂ ਦਾ ਕਾਲਜ ਵਿਖੇ ਪੁੱਜਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਨੂੰ ਸੰਸਥਾ ਵਿਖੇ ਪਹਿਲੀ ਅਲੂਮਨੀ ਮੀਟ ਆਯੋਜਿਤ ਕਰਨ ’ਤੇ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਦੇ ਨਾਲ-ਨਾਲ ਸਮਾਜ ਦੀ ਉਨਤੀ ਅਤੇ ਖੁਸ਼ਹਾਲੀ ਲਈ ਵਿਦਿਆਰਥੀ ਦਾ ਬਹੁਤ ਵੱਡਾ ਰੋਲ ਹੁੰਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉਨ੍ਹਾਂ ਕਿਹਾ ਕਿ ਇਹ ਅਜਿਹਾ ਕਿੱਤਾ ਹੈ, ਜੋ ਸੇਵਾ ਦੇ ਨਾਲ ਆਮਦਨ ਦਾ ਵੀ ਜ਼ਰੀਆ ਹੈ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆ ਸਾਬਕਾ ਵਿਦਿਆਰਥੀਆਂ ਨੂੰ ਸ਼ੁਭਇਛਾਵਾਂ ਦਿੱਤੀਆਂ।
ਪਿੰ: ਡਾ. ਅਮਨਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਾਲਜ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਉਨ੍ਹਾਂ ਨੇ ਵਿੱਦਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀਆ ਨੂੰ ਸੰਸਥਾ ਦੀ ਅਲੂਮਨੀ ਐਸੋਸੀਏਸ਼ਨ ਦੇ ਮੈਂਬਰ ਬਣਨ ਲਈ ਗੁਜਾਰਿਸ਼ ਕੀਤੀ।ਉਨ੍ਹਾਂ ਨੇ ਅਲੂਮਨੀ ਕਮੇਟੀ ਦੇ ਕੋਆਰਡੀਨੇਟਰ ਡਾ. ਤਰਨਦੀਪ ਕੌਰ ਅਤੇ ਗਗਨਦੀਪ ਕੌਰ ਨੂੰ ਪ੍ਰੋਗਰਾਮ ਦੀ ਸਫਲਤਾ ’ਤੇ ਵਧਾਈ ਦਿੱਤੀ।
ਇਨਟਰੈਕਟਿਵ ਸ਼ੈਸ਼ਨ, ਖੇਡਾਂ ਕਰਵਾਈਆਂ ਗਈਆਂ, ਜਿਸ ’ਚ ਸਾਬਕਾ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।ਆਏ ਅਲੂਮਨੀ ਨੇ ਕਾਲਜ ਵਿਖੇ ਬਿਤਾਏ ਆਪਣੇ ਸੁਨਿਹਰੇ ਪਲਾਂ ਨੂੰ ਯਾਦ ਕਰਦਿਆਂ ਆਪਣੀ ਪੜ੍ਹਾਈ, ਤਜ਼ਰਬੇ ਅਤੇ ਅਹੁੱਦਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।ਅਲੂਮਨੀ ਐਸੋਸੀਏਸ਼ਨ ਆਫ਼ ਖ਼ਾਲਸਾ ਕਾਲਜ ਆਫ਼ ਨਰਸਿੰਗ ਦੀ ਪ੍ਰਧਾਨ ਡਾ. ਮੀਨੂੰ ਸ਼ਰਮਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …