Sunday, October 4, 2026

ਭੁਪਿੰਦਰਜੀਤ ਸ਼ਰਮਾ ਨੇ ਕੋਮੀ ਸਕੂਲ ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗਮਾ

ਭੀਖੀ, 8 ਦਸੰਬਰ (ਕਮਲ ਜ਼ਿੰਦਲ) – ਭੀਖੀ ਦੇ ਨੇੜਲੇ ਪਿੰਡ ਸਮਾਓ ਵਿੱਚ ਪੈਂਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਬਾਰ੍ਹਵੀ ਜਮਾਤ ਦੇ ਹੋਣਹਾਰ ਵਿਦਿਆਰਥੀ ਭੁਪਿੰਦਰਜੀਤ ਸ਼ਰਮਾ ਪੁੱਤਰ ਪਰਗਟ ਰਾਮ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਸਟੇਟ ਲੈਵਲ 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਮੋਹਾਲੀ ਅੰਡਰ 19 ਏਅਰ ਪਿਸਟਲ 10 ਮੀਟਰ ਵਿਚੋਂ ਟੀਮ ਪੱਧਰ ‘ਤੇ ਤੀਜਾ ਸਥਾਨ ਹਾਸਿਲ ਕੀਤਾ ਅਤੇ 26 ਵੀ ਆਲ ਇੰਡੀਆ ਕੁਮਾਰ ਸੁਰਿੰਦਰਾ ਸਿੰਘ ਇੰਟਰ ਸਕੂਲ ਸ਼ੂਟਿੰਗ ਚੈਪੀਅਨਸ਼ਿਪ 2024 ਨਾਲੰਦਾ (ਬਿਹਾਰ) ਵਿਖੇ ਹੋਈਆਂ ਨੈਸ਼ਨਲ ਪੱਧਰੀ ਖੇਡਾਂ ਵਿੱਚ ਅੰਡਰ 19 ਏਅਰ ਪਿਸਟਲ 10 ਮੀਟਰ ਵਿੱਚੋਂ ਚਾਂਦੀ ਦਾ ਤਗਮਾ ਜਿੱਤ ਕੇ ਦੂਸਰਾ ਸਥਾਨ ਹਾਸਿਲ ਕੀਤਾ।ਜਿੱਤ ਕੇ ਆਉਣ ਦੀ ਖੁਸ਼ੀ ਵਿੱਚ ਰੇਲਵੇ ਸਟੇਸ਼ਨ ਮਾਨਸਾ ਵਿਖੇ ਸਕੂਲ ਦੇ ਸਟਾਫ ਅਤੇ ਪਿੰਡ ਦੇ ਸਰਪੰਚ ਮਿਲਖਾ ਸਿੰਘ ਅਤੇ ਪੰਚਾਇਤ ਮੈਬਰਾਂ ਨੇ ਬੱਚੇ ਨੂੰ ਹਾਰ ਪਾ ਕੇ ਵਧਾਈਆਂ ਦਿੱਤੀਆਂ।
ਇਸ ਮੌਕੇ ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।ਸਕੂਲ ਪ੍ਰਿੰਸੀਪਲ ਮੈਡਮ ਕਿਰਨ ਰਤਨ, ਡੀ.ਪੀ ਹਰਿੰਦਰ ਸਿੰਘ, ਜਸਵੀਰ ਸਿੰਘ ਅਤੇ ਸਾਰੇ ਸਟਾਫ ਮੈਬਰਾਂ ਨੇ ਬੱਚੇ ਨੂੰ ਵਧਾਈ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …