Monday, April 28, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਸਪੋਰਟਸ ਡੇਅ ਮਨਾਇਆ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਨਰਸਰੀ ਜਮਾਤ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਪੋਰਟਸ-ਡੇਅ ਮਨਾਇਆ ਗਿਆ, ਜਿਸ ਵਿਚ ਛੋਟੇ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਗਰੇਵਾਲ ਨੇ ਸੀ.ਕੇ.ਡੀ ਸਕੂਲਾਂ ਵਿੱਚ ਖੇਡਾਂ ਨੂੰ ਐਜੂਕਸ਼ਨ ਸਿਸਟਮ ਦਾ ਵਿਸ਼ੇਸ਼ ਅੰਗ ਦੱਸਿਆ ਅਤੇ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੇ ਅੰਤ ‘ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਮੈਡਲਾਂ਼ ਨਾਲ ਸਨਮਾਨਿਤ ਕੀਤਾ ਗਿਆ।

Check Also

ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ

ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …