ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੋਟਦੁਨਾਂ ਦੇ ਵਿਦਿਆਰਥੀਆਂ ਦਾ ਸਿੱਖਿਆਦਾਇਕ ਟੂਰ ਲਗਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਸਕੂਲ ਇੰਚਾਰਜ਼ ਸ਼੍ਰੀਮਤੀ ਹਰਵਿੰਦਰ ਕੌਰ ਦੀ ਅਗਵਾਈ ਹੇਠ ਬੱਚਿਆਂ ਨੂੰ ਵਿਰਾਸਤ-ਏ-ਖਾਲਸਾ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਰਾੜਾ ਸਾਹਿਬ ਵਿਖ਼ੇ ਲਿਜਾਇਆ ਗਿਆ।ਸੱਤਵੀ ਅਤੇ ਅੱਠਵੀਂ ਜਮਾਤ ਦੇ 60 ਵਿਦਿਆਰਥੀਆਂ ਨੇ ਇਸ ਇਤਿਹਾਸਿਕ ਟੂਰ ਵਿੱਚ ਸ਼ਮੂਲੀਅਤ ਕੀਤੀ ਅਤੇ ਇਤਿਹਾਸਿਕ ਤੱਥਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਇਸ ਟੂਰ ਵਿੱਚ ਸ.ਸ ਮਾਸਟਰ ਦਵਿੰਦਰ ਸਿੰਘ, ਸਾਇੰਸ ਮਾਸਟਰ ਅਜੀਤਪਾਲ ਸਿੰਘ, ਕੰਪਿਊਟਰ ਅਧਿਆਪਕ ਕਿਰਨਜੀਤ ਕੌਰ ਅਤੇ ਤਾਰਾ ਸਿੰਘ ਵੀ ਸ਼ਾਮਲ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …