ਸੰਗਰੂਰ, 14 ਦਸਬਰ (ਜਗਸੀਰ ਲੌਂਗੋਵਾਲ) – ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਸ਼ੇਰੋਂ ਕੈਂਚੀਆਂ `ਚ ਟਰੈਫਿਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ।ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਦੇ ਕਰੀਬ ਵਾਹਨਾਂ ਦੇ ਚਲਾਨ ਕੀਤੇ ਗਏ।ਟਰੈਫਿਕ ਪੁਲਿਸ ਦੇ ਇੰਚਾਰਜ਼ ਏ.ਐਸ.ਆਈ ਨਿਰਭੈ ਸਿੰਘ ਨੇ ਦੱਸਿਆ ਕਿ ਇਸ ਨਾਕੇਬੰਦੀ ਦੌਰਾਨ ਅਧੂਰੇ ਕਾਗ਼ਜ਼ਾਤ, ਬਿਨਾਂ ਸੀਟ ਬੈਲਟ, ਬਿਨਾਂ ਨੰਬਰੀ ਵਾਹਨ ਆਦਿ ਦੇ ਚਲਾਨ ਕੱਟੇ ਗਏ।ਜਦੋਂਕਿ ਮਾਮੂਲੀ ਗਲਤੀ ਕਰਨ ਵਾਲਿਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ।ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ `ਤੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਇਸ ਮੌਕੇ ਏ.ਐਸ.ਆਈ ਜਰਨੈਲ ਸਿੰਘ, ਏ.ਐਸ.ਆਈ ਸੁਖਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਸੁੱਖ ਟਰੈਫਿਕ ਮਾਰਸ਼ਲ ਆਦਿ ਮੌਜ਼ੂਦ ਸਨ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਡੀ.ਏ.ਵੀ ਖੇਡਾਂ ‘ਚ ਰਾਸ਼ਟਰੀ ਪੱਧਰ ‘ਤੇ ਜਿੱਤੇ 41 ਸੋਨ, 15 ਸਿਲਵਰ ਅਤੇ 10 ਕਾਂਸੀ ਦੇ ਤਗਮੇ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਸਪੋਰਟਸ …