ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਜਾਰਜੀਆ `ਚ ਹੋਏ ਇੱਕ ਦਰਦਨਾਕ ਹਾਦਸੇ `ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ `ਚੋਂ 4 ਦੇ
ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ।ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਉਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ।
ਉੱਘੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਉਬਰਾਏ ਨੇ ਜਾਰੀ ਮੀਡੀਆ ਬਿਆਨ ‘ਚ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ `ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ `ਚੋਂ 4 ਨੌਜਵਾਨ ਜਿਨ੍ਹਾਂ `ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ।ਇਸ ਦੌਰਾਨ ਉਨ੍ਹਾਂ ਵੱਲੋਂ ਭੇਜੇ ਗਏ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਤੇ ਖ਼ਜ਼ਾਨਚੀ ਨਵਜੀਤ ਸਿੰਘ ਘਈ ਅਤੇ ਪ੍ਰਧਾਨ ਗੋਕਲ ਚੰਦ ਮੋਗਾ ਵੱਲੋਂ ਜਿੱਥੇ ਹਵਾਈ ਅੱਡੇ ਤੇ ਜਾ ਕੇ ਜਿਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉਥੇ ਹੀ ਟਰੱਸਟ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ ਹਨ।ਡਾ. ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਉਨ੍ਹਾਂ ਆਪਣੀਆਂ ਜਿਲ੍ਹਾ ਟੀਮਾਂ ਰਾਹੀਂ ਸਬੰਧਿਤ ਪੀੜ੍ਹਤ ਪਰਿਵਾਰਾਂ ਨਾਲ ਲਗਾਤਾਰ ਰਾਬਤਾ ਰੱਖਿਆ ਹੋਇਆ ਹੈ ਅਤੇ ਜਲਦ ਹੀ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਮੌਕੇ ਅਨੁਸਾਰ ਨਵੇਂ ਬਣਾਉਣ ਜਾਂ ਮੁਰੰਮਤ ਕਰਨ ਆਦਿ ਲਈ ਮਦਦ ਕੀਤੀ ਜਾਵੇਗੀ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media