ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਤੇਗ
ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਉਕਤ ਧਾਰਮਿਕ ਸਮਾਗਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਮੂਲਮੰਤਰ ਜੀ ਦੇ ਜਾਪ, ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਰਚਿਤ ਮਹੱਲੇ ਦੇ ਸਲੋਕ ਦੇ ਜਾਪ, ਸ਼ਬਦ ਕੀਰਤਨ ਸਰਵਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਪ੍ਰਿੰ: ਗਿੱਲ ਨੇ ਕਿਹਾ ਕਿ ‘ਤਿਲਕ ਜੰਝੂ ਦੇ ਰਾਖੇ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਆਪਣਾ ਸੀਸ ਭੇਂਟ ਕਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੁਆਰਾ ਦਿੱਤੀ ਗਈ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ’ਚ ਹੋਰ ਕਿਤੇ ਵੀ ਨਹੀਂ ਮਿਲਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਹੋਣ ਅਤੇ ਸ਼ੁਭ ਅਮਲਾਂ ਨੂੰ ਜੀਵਨ ’ਚ ਅਪਨਾਉਣ ਲਈ ਪ੍ਰੇਰਿਆ ਕੀਤਾ।
ਵਿਦਿਆਰਥੀਆਂ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਅਧਾਰਿਤ ਕਵਿਤਾਵਾਂ ਅਤੇ ਵਿਚਾਰ ਗੋਸ਼ਟੀਆਂ ਕੀਤੀਆਂ ਗਈਆਂ।ਵਾਈਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਵਿਦਿਆਰਥੀਆਂ ਨੂੰ ਧਰਮ ਪ੍ਰਤੀ ਪ੍ਰਪੱਕ ਸੋਚ ਰੱਖਣ ਅਤੇ ਸ਼ੁਭ ਅਮਲਾਂ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media