ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਪਿੰਡ ਗੁਰਨੇ ਕਲਾਂ ਵਿਖੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਅਕਾਲ ਅਕੈਡਮੀ ਚੱਕ ਭਾਈ ਕੇ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਸਪੁੱਤਰ ਸਰਦਾਰ ਹਰਦੀਪ ਸਿੰਘ ਜਮਾਤ ਦੂਸਰੀ ਨੇ ਉਮਰ ਵਰਗ 5 ਤੋਂ 13 ਸਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਅਕੈਡਮੀ ਦੇ ਪ੍ਰਿ੍ਰੰਸੀਪਲ ਪ੍ਰਵੀਨ ਕੌਰ ਨੇ ਸਾਰੇ ਪਰਿਵਾਰ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀਆਂ ਵਿੱਚ ਸਾਰੇ ਵਿਦਿਆਰਥੀਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦਿੱਤੀ ਜਾਂਦੀ ਹੈ।ਜੇਤੂ ਵਿਦਿਆਰਥੀਆਂ ਨੂੰ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਨਮਾਨਿਤ ਕੀਤਾ ਗਿਆ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …