ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੀ.ਬੀ.ਜੀ ਵੈਲਫੇਅਰ ਕਲੱਬ ਅਤੇ ਇਸਕਾਨ ਵਲੋਂ ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ
ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ, ਬਾ-ਕਮਾਲ ਦਲੇਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹੋਏ ਖੂਨਦਾਨ ਕੈਂਪ, ਗਤਕੇ ਦਾ ਪ੍ਰਦਰਸ਼ਨ, ਚਾਰ ਸਾਹਿਬਜ਼ਾਦੇ ਫਿਲਮ ਦਾ ਪ੍ਰਦਰਸ਼ਨ ਅਤੇ ਸਿੱਖ ਇਤਿਹਾਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ ਨੇ ਖ਼ੁਦ ਖੂਨਦਾਨ ਕਰਕੇ ਸਾਹਿਬਜਾਦਿਆਂ ਦੀ ਵਡਮੁੱਲੀ ਸ਼ਹਾਦਤ ਨੂੰ ਯਾਦ ਕੀਤਾ।ਦਸਤਾਰ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਦਸਤਾਰਾਂ ਸਜਾਈਆਂ।ਉਨ੍ਹਾਂ ਕਿਹਾ ਕਿ ਚਾਰ ਸਾਹਿਬਜਾਦਿਆਂ ਨੇ ਧਰਮ ਦੀ ਖਾਤਿਰ ਲਾਸਾਨੀ ਸ਼ਹਾਦਤ ਦਿੱਤੀ ਸੀ।ਇਸ ਮੌਕੇ ਹਾਜ਼ਰੀਨ ਨੂੰ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦੀ ਸਹੁੰ ਵੀ ਚੁਕਾਈ ਗਈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media