ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੜੂ ਸਾਹਿਬ
ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਅਕੈਡਮੀ ਮੁਖੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਪਹਿਲੇ ਦੋ ਦਿਨ ਗੁਰਮਤਿ ਅਧਿਆਪਕ ਰਾਮ ਸਿੰਘ ਦੁਆਰਾ ਕਵਿਤਾਵਾਂ ਤੇ ਕਥਾ ਵਿਚਾਰਾਂ ਦੌਰਾਨ ਇਤਿਹਾਸ ਸੁਣਾਇਆ ਗਿਆ ਅਤੇ ਤੀਸਰੇ ਦਿਨ ਵਿਦਿਆਰਥੀਆਂ ਅਤੇ ਸਟਾਫ ਦੁਆਰਾ ਕੀਤੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਵਿਦਿਆਰਥੀਆਂ ਨੂੰ ਲੜੀਵਾਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਕਵੀਸ਼ਰੀ ਵਾਰਾਂ ਗਾਇਨ ਕੀਤੀਆਂ।ਅਕੈਡਮੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਹਾਜ਼ਰੀਆਂ ਭਰੀਆਂ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media