ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦੇ ਰੈਡ ਕਰਾਸ ਯੂਨਿਟ ਦੀਆਂ ਵਿਦਿਆਰਥਣਾਂ ਨੇ ਭਾਰਤੀ ਰੈਡ ਕਰਾਸ
ਸੁਸਾਇਟੀ ਪੰਜਾਬ ਰਾਜ ਦੇ ਸਹਿਯੋਗ ਨਾਲ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਵਿੱਚ ਨਾਮਣਾ ਖੱਟਿਆ।
ਕੁੱਲ 6 ਈਵੈਂਟਾਂ ਵਿੱਚ ਬੀ.ਬੀ.ਕੇ ਵਿਦਿਆਰਥੀਣਾਂ ਨੇ ਸਾਰੇ ਇਨਾਮ ਪ੍ਰਾਪਤ ਕੀਤੇ।ੋਜਿੰਨਾਂ ਵਿੱਚ ਗਰੁੱਪ ਸਾਂਗ, ਗਰੁੱਪ ਡਾਂਸ, ਕਵਿਤਾ ਪਾਠ ਅਤੇ ਪੋਸਟਰ ਮੇਕਿੰਗ ਸ਼੍ਰੇਣੀਆਂ ਵਿੱਚ ਪਹਿਲਾ ਇਨਾਮ ਜਿੱਤਿਆ, ਜਦੋਂਕਿ ਲੋਕ ਗੀਤ ਅਤੇ ਕੁਇਜ਼ ਵਿੱਚ ਦੂਜਾ ਇਨਾਮ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਇਹ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਉਹ ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਮਨੀਪੁਰ, ਮੱਧ ਪ੍ਰਦੇਸ਼, ਉੱਤਰਾਖੰਡ, ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਸਮੇਤ ਪੂਰੇ ਭਾਰਤ ਦੇ 9 ਰਾਜਾਂ ਦੇ ਲਗਭਗ 300 ਵਿਦਿਆਰਥੀ ਨਾਲ ਮੁਕਾਬਲਾ ਕੀਤਾ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਨੇ ਵੀ ਜੇਤੂ ਟੀਮ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਡਾ. ਅਨੀਤਾ ਨਰਿੰਦਰ, ਡਾ. ਨਰੇਸ਼ ਕੁਮਾਰ, ਡਾ. ਬੀਨੂੰ ਕਪੂਰ, ਡਾ. ਪ੍ਰਿਅੰਕਾ ਬੱਸੀ, ਮਿਸ ਬਿੰਨੀ ਸ਼ਰਮਾ, ਨਰਿੰਦਰ ਕੁਮਾਰ, ਮਿਸ ਅਕਸ਼ੀਕਾ ਅਨੇਜਾ ਅਤੇ ਡਾ. ਪਲਵਿੰਦਰ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media