ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪਿੰਡ ਫਤਿਹਗੜ ਸ਼ੁੱਕਰਚੱਕ ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਡਾਇਰੈਕਟਰ ਡੇਅਰੀ ਵਿਕਾਸ
ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ਼ ਅਤੇ ਚਾਰੇ ਸਬੰਧੀ ਮਾਹਿਰਾਂ ਵਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਡਿਪਟੀ ਡਾਇਰੈਟਰ ਵਰਿਆਮ ਸਿੰਘ ਵਲੋਂ ਵਿਭਾਗ ਵਲੋਂ ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਦੀਆਂ ਸਕੀਮਾਂ, ਸਬਸਿਡੀਆਂ ਅਤੇ ਪਸ਼ੂ ਬੀਮਾ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਪਸ਼ੂ ਪਾਲਕਾਂ ਨੂੰ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।ਇਸ ਕੈਂਪ ਵਿੱਚ ਡਾਕਟਰ ਸੁਭਾਸ਼ ਚੰਦਰ ਅਰੋੜਾ, ਗੁਰਦਿਆਲ ਸਿੰਘ, ਗੁਰਚਰਨ ਸਿੰਘ, ਰਾਜੀਵ ਕੁਮਾਰ, ਸ਼੍ਰੀਮਤੀ ਜੋਤੀ ਸ਼ਰਮਾ ਅਤੇ ਪਿੰਡ ਦੇ ਸਰਪੰਚ ਕੇਵਲ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਵੀ ਸ਼ਾਮਲ ਸਨ।
Check Also
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੱਜੇ ਜਲੌ …
Punjab Post Daily Online Newspaper & Print Media