ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਅਧੀਨ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੇ ਸਮਾਪਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ, ਜਿਸ ਵਿੱਚ ਦੇਸ਼ ਦੀ ਸੇਵਾ ਵਿੱਚ ਉਤਮਤਾ ਦੀ ਵਿਰਾਸਤ ਦਾ ਸਨਮਾਨ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦੱਸਿਆ ਕਿ ਇਹ ਕੈਂਪ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਹੈ।ਕੈਂਪ ਦੀ ਸਮਾਪਤੀ ਮੌਕੇ ਪ੍ਰਿੰਸੀਪਲ ਡਾ. ਵਾਲੀਆ ਨੇ ਭਾਰਤੀ ਅਰਥਚਾਰੇ ਨੂੰ ਦੀਵਾਲੀਆਪਨ ਤੋਂ ਬਚਾਉਣ ਲਈ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਵੀ ਯਾਦ ਕੀਤਾ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਕਮੇਟੀ ਨੇ ਆਪਣੇ ਭਾਸ਼ਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ, ਜੋ ਉਹਨਾਂ ਦੇ ਬੈਚਮੇਟ ਅਤੇ ਨਿੱਜੀ ਮਿੱਤਰ ਸਨ ਅਤੇ ਡਾ. ਮਨਮੋਹਨ ਸਿੰਘ ਦੀ ਨਿਮਰਤਾ, ਬੁੱਧੀ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ।
ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਵਲੋਂ ਡਾ. ਪੁਸ਼ਪਿੰਦਰ ਵਾਲੀਆ ਨੂੰ ਮਨੁੱਖਤਾ ਲਈ ਮਿਸਾਲੀ ਅਤੇ ਨਿਰਸਵਾਰਥ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਗੁਰੂ ਰਾਮਦਾਸ ਬਿਰਧ ਆਸ਼ਰਮ ਦੇ ਪ੍ਰਬੰਧਕਾਂ ਨੂੰ ਬਜ਼ੁਰਗਾਂ ਦੀ ਸਹਾਇਤਾ ਅਤੇ ਦੇਖ-ਭਾਲ ਲਈ ਉਨਾਂ ਦੇ ਸ਼ਲਾਘਾਯੋਗ ਯਤਨਾਂ ਕਰਕੇ ਸਨਮਾਨਿਆ ਗਿਆ।ਕੈਂਪ ਦੌਰਾਨ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਨੂੰ ਨੀਹਾਂ ਵਿੱਚ ਚਿਣਵਾ ਦਿੱਤੇ ਜਾਣ ਦੀ ਲਾਈਵ ਪੇਂਟਿੰਗ ਦਾ ਪ੍ਰਦਰਸ਼ਨ ਕੀਤਾ।
ਕਾਲਜ ਦੇ ਸੰਗੀਤ ਵਿਭਾਗ ਵੱਲੋਂ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਬਦ ਗਾਇਨ ਦੀ ਪੇਸ਼ਕਾਰੀ ਕੀਤੀ ਗਈ।ਕੈਂਪ ਦੀ ਸਮਾਪਤੀ ‘ਤੇ ਰੈਡ ਕਰਾਸ ਦੇ ਫੀਲਡ ਅਫਸਰ ਅਮਰਜੀਤ ਸਿੰਘ ਵਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਡਾ. ਅਨੀਤਾ ਨਰਿੰਦਰ, ਡਾ. ਬੀਨੂੰ ਕਪੂਰ, ਮਿਸ ਬਿੰਨੀ ਸ਼ਰਮਾ, ਕਨਵੀਨਰ ਸਹਿਤ ਡਾ. ਪਲਵਿੰਦਰ ਸਿੰਘ, ਮਿਸ ਅਕਸ਼ੀਕਾ ਅਨੇਜਾ ਅਤੇ ਕਾਲਜ ਦੇ ਰੈਡ ਕਰਾਸ ਯੂਨਿਟ ਦੇ ਮੈਂਬਰ ਵੀ ਹਾਜ਼ਰ ਸਨ।
Check Also
ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ
ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 …