ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਰੀਗੋ ਬ੍ਰਿਜ਼ ਦੀ ਉਸਾਰੀ ਨੂੰ ਲੈ ਕੇ ਚੱਲ ਰਹੀ ਢਿੱਲ ਮੱਠ ਨੂੰ ਗੰਭੀਰਤਾ
ਨਾਲ ਲੈਂਦੇ ਹੋਏ ਇਸ ਨਾਲ ਸੰਬੰਧਿਤ ਵਿਭਾਗਾਂ ਦੀ ਕੀਤੀ ਉਚ ਪਧਰੀ ਮੀਟਿੰਗ ਵਿੱਚ ਹਦਾਇਤ ਕੀਤੀ ਕਿ ਜਿਸ ਵੀ ਵਿਭਾਗ ਦਾ ਕੋਈ ਕੰਮ ਇਸ ਪੁੱਲ ਦੀ ਉਸਾਰੀ ਵਿੱਚ ਰੁਕਾਵਟ ਬਣ ਰਿਹਾ ਹੈ, ਉਸ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ, ਤਾਂ ਜੋ ਪੁਲ ਦੀ ਉਸਾਰੀ ਪੂਰੀ ਕੀਤੀ ਜਾਵੇ ਜਾ ਸਕੇ।ਉਹਨਾਂ ਨੇ ਪੁੱਲ ਦੇ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਅਗਲੇ ਤਿੰਨ ਦਿਨਾਂ ਦੇ ਵਿੱਚ ਵਿੱਚ ਹਟਾਉਣ ਦੀ ਹਦਾਇਤ ਕਰਦੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ।ਪੁਲ ਤੋਂ ਪਾਰਲੇ ਇਲਾਕੇ ਜਿਸ ਵਿੱਚ ਅੰਮ੍ਰਿਤਸਰ ਕੈਂਟ ਦਾ ਇਲਾਕਾ ਵੀ ਸ਼ਾਮਲ ਹੈ, ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ।ਉਹਨਾਂ ਨੇ ਰੇਲਵੇ ਵਿਭਾਗ ਦੇ ਇਲੈਕਟਰੀਕਲ ਵਿੰਗ ਅਤੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਦੋਵੇਂ ਵਿਭਾਗ ਮਿਲ ਬੈਠ ਕੇ ਇਸ ਪੁੱਲ ਦੇ ਕੰਮ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ।ਉਹਨਾਂ ਨੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹਨਾਂ ਨੂੰ ਉਸਾਰੀ ਵਿੱਚ ਜੇਕਰ ਕੋਈ ਸਮੱਸਿਆ ਫਿਰ ਵੀ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨ, ਤਾਂ ਜੋ ਸਾਰੇ ਮਸਲੇ ਨੂੰ ਛੇਤੀ ਹੱਲ ਕਰਕੇ ਪੁੱਲ ਨੂੰ ਉਸਾਰੀ ਲਈ ਚਾਲੂ ਕੀਤਾ ਜਾ ਸਕੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media