ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਉੱਤਰਾਧਿਕਾਰੀ ਸਬੰਧੀ
ਵਾਰਸ ਸਰਟੀਫਿਕੇਟ ਬਣਨ ਲਈ ਲੱਗ ਰਹੇ ਸਮੇਂ ਨੂੰ ਦੋ ਮਹੀਨਿਆਂ ਤੱਕ ਪੂਰਾ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਉਕਤ ਸਰਟੀਫਿਕੇਟ ਸਮੇਂ ਸਿਰ ਜਾਰੀ ਕਰਨੇ ਯਕੀਨੀ ਬਣਾਏ ਜਾਣ।ਉਹਨਾਂ ਨੇ ਇਸ ਸਬੰਧੀ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੂੰ ਨੋਡਲ ਅਧਿਕਾਰੀ ਲਗਾਉਂਦੇ ਕਿਹਾ ਕਿ ਉਹ ਸਬੰਧਿਤ ਬ੍ਰਾਂਚ ਨਾਲ ਮੀਟਿੰਗ ਕਰਕੇ ਇਹਨਾਂ ਕੇਸਾਂ ਵਿੱਚ ਤਰਜ਼ੀਹ ਆਧਾਰ ਉਤੇ ਕੰਮ ਪੂਰਾ ਕਰਨ ਲਈ ਵਿਉਂਤਬੰਦੀ ਬਣਾਉਣ।
ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਕੰਮ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ, ਜਿਨਾਂ ਦੇ ਵਡੇਰਿਆਂ ਨੇ ਆਪਣਾ ਜੀਵਨ ਦੇਸ਼ ਦੇ ਲੇਖੇ ਲਾ ਦਿੱਤਾ।ਉਹਨਾਂ ਕਿਹਾ ਕਿ ਤੁਹਾਡੇ ਪਰਿਵਾਰਾਂ ਨੂੰ ਦਫਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਾਰਸ ਸਰਟੀਫਿਕੇਟ ਬਣਾਉਣ ਲਈ ਹੁੰਦੀ ਤਸਦੀਕ ਅਤੇ ਹੋਰ ਦੇਰੀਆਂ ਨੂੰ ਸਮਾਂ ਸਿਰ ਕਰਨਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਕਿਹਾ ਕਿ ਸਰਟੀਫਿਕੇਟ ਪੱਧਰ ਦੀ ਕਾਰਵਾਈ ਲਈ ਹਰੇਕ ਸਬ ਡਵੀਜ਼ਨ ਪੱਧਰ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਜੋ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਾਰੇ ਕੰਮ ਸਮੇਂ ਸਿਰ ਕੀਤੇ ਜਾ ਸਕਣ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media