Thursday, April 30, 2026

ਪਿੰਡ ਘੋੜੇਨਾਂਵ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਘੋੜੇਨਾਂਵ ਦੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਆੜ੍ਹਤੀਆ ਐਸੋਸੀਏਸ਼ਨ ਦੇ ਵਾਇਸ ਪ੍ਰਧਾਨ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਰਾਕੇਸ਼ ਗਰਗ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਭਰਜਾਈ ਸ਼੍ਰੀਮਤੀ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਨੇ ਹਾਜ਼ਰੀ ਲਗਵਾਈ।ਮੁੱਖ ਮਹਿਮਾਨ ਨੇ ਖੂਨਦਾਨ ਕੈਂਪ ਲਗਵਾਉਣ ਵਾਲੇ ਨੌਜਵਾਨਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਖੂਨਦਾਨ ਕਰਨਾ ਬਹੁਤ ਵੱਡਾ ਪੁੰਨ ਦਾ ਕੰਮ ਹੈ।ਪਿੰਡ ਘੋੜੇਨਾਂਵ ਨਿਵਾਸੀਆਂ ਵਲੋਂ ਪ੍ਰਧਾਨ ਕਾਂਤਾ ਗੋਇਲ ਅਤੇ ਪ੍ਰਧਾਨ ਰਾਕੇਸ਼ ਗਰਗ ਦਾ ਸਨਮਾਨ ਕੀਤਾ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …