ਭੀਖੀ, 9 ਜਨਵਰੀ (ਕਮਲ ਜ਼ਿੰਦਲ) – ਸਥਾਨਕ ਜੈ ਦੁਰਗਾ ਕੰਪਿਊਟਰ ਇੰਸਟੀਚਿਊਟ ਐਂਡ ਕੋਚਿੰਗ ਸੈਂਟਰ ਭੀਖੀ ਵੱਲੋਂ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਧਾਰਮਿਕ
ਟੂਰ ਲਗਵਾਇਆ ਗਿਆ।ਐਮ.ਡੀ ਮੈਡਮ ਅਮਨਦੀਪ ਕੌਰ ਅਤੇ ਸੈਂਟਰ ਹੈਡ ਜਗਸੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਸ੍ਰੀ ਤਰਨਤਾਰਨ ਸਾਹਿਬ, ਸ੍ਰੀ ਮਹਿਤਆਣਾ ਸਾਹਿਬ ਆਦਿ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਬਾਹਗਾ ਬਾਰਡਰ ਦੀ ਪ੍ਰੇਡ ਦਿਖਾਈ ਗਈ ਅਤੇ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।ਇਸ ਟੂਰ ਵਿੱਚ ਅਮਰ ਸਿੰਘ, ਪ੍ਰਦੀਪ ਸਿੰਘ, ਮੈਡਮ ਸਿਮਰਜੀਤ ਕੌਰ ਤੇ ਮੈਡਮ ਹਰਪ੍ਰੀਤ ਕੌਰ ਵੀ ਸ਼ਾਮਲ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media