Wednesday, September 23, 2026

ਬਾਬਾ ਮੇਹਰ ਦਾਸ ਜੀ ਦੇ ਅਸਥਾਨ ‘ਤੇ ਗੁਰਮਤਿ ਸਮਾਗਮ ਆਯੋਜਿਤ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਸਲਾਈਟ ਰੋਡ ਸਥਿਤ ਬਾਬਾ ਮੇਹਰ ਦਾਸ ਜੀ ਪਾਓ ਵਾਲੇ ਦੇ ਅਸਥਾਨ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ।ਜਿਨ੍ਹਾਂ ਦੇ ਅੱਜ 10 ਵਜੇ ਦੇ ਕਰੀਬ ਭੋਗ ਪਾਏ ਗਏ।ਉਪਰੰਤ ਰਾਗੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਡਾਇਰੈਕਟਰ ਸਲਾਈਟ ਪ੍ਰੋ. ਮਨੀ ਕਾਂਤ ਪਾਸਵਾਨ ਨੇ ਕਿਹਾ ਇਹ ਪਵਿੱਤਰ ਅਸਥਾਨ ਦੀ ਪ੍ਰਬੰਧਕੀ ਕਮੇਟੀ ਵਲੋਂ ਸ਼ਲਾਘਾਯੋਗ ਕਾਰਜ਼ ਕੀਤੇ ਜਾਂਦੇ ਹਨ।ਧਾਰਮਿਕ ਸਮਾਗਮਾਂ ਤੋਂ ਇਲਾਵਾ ਇਥੇ ਮੈਡੀਕਲ ਕੈਂਪ, ਅੱਖਾਂ, ਦੰਦਾਂ ਦੇ ਕੈਂਪ ਲਗਾ ਕੇ ਲੋੜਵੰਦਾਂ ਦੀ ਸੇਵਾ ਕੀਤੀ ਜਾਂਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀਮਤੀ ਪਰਮਿੰਦਰ ਕੌਰ ਬਰਾੜ, ਕਾਂਗਰਸ ਦੇ ਜਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਗੁਰਤੇਗ਼ ਸਿੰਘ ਲੌਂਗੋਵਾਲ, ਕੌਂਸਲ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਗੁਰਮੀਤ ਸਿੰਘ ਲੱਲੀ, ਪ੍ਰਧਾਨ ਸਤਨਾਮ ਸਿੰਘ ਦਮਦਮੀ, ਸਵਾਮੀ ਚੰਦਰ ਮੁਨੀ ਸ਼ੇਰੋਂ, ਅਸਿਸਟੈਂਟ ਪ੍ਰੋਫੈਸਰ ਜਸਪ੍ਰੀਤ ਕੌਰ, ਡਾ. ਪਰਮਜੀਤ ਸਿੰਘ, ਮੁਲਖਾ ਸਿੰਘ ਕੁੰਨਰਾ, ਚੈਰੀਟੇਬਲ ਟਰੱਸਟ ਦੇ ਪ੍ਰਧਾਨ ਗੁਰਚਰਨ ਸਿੰਘ, ਬਾਬਾ ਮਿਹਰ ਦਾਸ ਪਾਓ ਵਾਲੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਸੇਵਕ ਸਿੰਘ ਚਾਹਿਲ, ਮੀਤ ਪ੍ਰਧਾਨ ਧੰਨਾ ਸਿੰਘ ਸਰਪੰਚ, ਮਿੱਠੂ ਸਿੰਘ, ਗੁਰਮੀਤ ਸਿੰਘ, ਰੁਲਦੂ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …