ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ
ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟੇ੍ਰਸ਼ਨ ਸ਼ੁਰੂ ਕੀਤੀਆਂ ਗਈਆਂ ਹਨ।ਰਜਿਸਟ੍ਰੇਸਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਜਿਲ੍ਹਾ ਪਠਾਨਕੋਟ ਨਾਲ ਤਾਲਮੇਲ ਕਰ ਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।ਜੇਕਰ ਰਜਿਸਟ੍ਰੇਸ਼ਨ ਦੋਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ ਤਾਂ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾਂ ਲਾਜ਼ਮੀ ਹੈ।
ਜਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ।ਜੇਕਰ ਕੋਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media