Saturday, April 25, 2026

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸਦਮਾ, ਮਾਤਾ ਦਾ ਦੇਹਾਂਤ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਦਾ ਅੱਜ ਦੇਹਾਂਤ ਹੋ ਗਿਆ।85 ਸਾਲਾ ਮਾਤਾ ਗੁਰਮੀਤ ਕੌਰ ਦਿੱਲੀ ਵਿੱਚ ਜ਼ੇਰੇ ਇਲਾਜ਼ ਸਨ।ਜਿਥੇ ਉਨ੍ਹਾਂ ਨੇ ਸ਼ਨੀਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ 12 ਜਨਵਰੀ ਨੂੰ ਦੁਪਹਿਰ 1-00 ਵਜੇ ਪਿੰਡ ਗੁਮਟਾਲਾ ਵਿਖੇ ਕੀਤਾ ਜਾਵੇਗਾ।ਸਰਦਾਰਨੀ ਗੁਰਮੀਤ ਕੌਰ ਔਜਲਾ ਆਪਣੇ ਪਿੱਛੇ ਆਪਣੇ ਪਤੀ ਸਰਦਾਰ ਸਰਬਜੀਤ ਸਿੰਘ, ਦੋ ਪੁੱਤਰ ਐਮ.ਪੀ ਗੁਰਜੀਤ ਸਿੰਘ ਔਜਲਾ ਅਤੇ ਪੁੱਤਰ ਸੁਖਜਿੰਦਰ ਸਿੰਘ ਔਜਲਾ ਅਤੇ ਧੀ ਅਮਨਦੀਪ ਕੌਰ ਨੂੰ ਛੱਡ ਗਏ।ਐਮ.ਪੀ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ  ਦੀ ਮ੍ਰਿਤਕ ਦੇਹ 12 ਜਨਵਰੀ 2025 ਨੂੰ ਦੁਪਹਿਰ 12 ਵਜੇ ਤੱਕ ਗੁਰੂ ਅਮਰਦਾਸ ਐਵਨਿਊ ਏਅਰਪੋਰਟ ਰੋਡ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ `ਤੇ ਦਰਸ਼ਨਾਂ ਲਈ ਰੱਖੀ ਜਾਵੇਗੀ ਅਤੇ ਉਸ ਤੋਂ ਬਾਅਦ ਦੁਪਹਿਰ 1-00 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …