Sunday, January 12, 2025

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 11 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਵਿਹੜੇ ਵਿੱਚ ਅੰਮ੍ਰਿਤਸਰ ਵਲੋਂ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਵਿਰਸਾ ਵਿਹਾਰ ਸੁਸਾਇਟੀ ਵਲੋਂ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜ਼ਾ ਕੀਤਾ ਅਤੇ ਸਥਾਨਕ ਅਤੇ ਨੌਜੁਆਨ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ।ਹਾਜ਼ਰ ਅਦੀਬਾਂ ਨੇ ਬਲਦੀ ਲੋਹੜੀ ਦੇ ਕੋਸੇ-ਕੋਸੇ ਨਿੱਘ ’ਚ ਆਪਸੀ ਭਾਈਚਾਰੇ ਅਤੇ ਆਪਸੀ ਰਿਸ਼ਤਿਆਂ ਦੇ ਸਦੀਵੀ ਨਿੱਘ ਦੀ ਕਾਮਨਾ ਕੀਤੀ।ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ, ਗੁਰਦੇਵ ਸਿੰਘ ਮਹਿਲਾਂਵਾਲਾ, ਟੀ.ਐਸ ਰਾਜਾ, ਐਨ.ਐਸ.ਡੀ ਐਲੂਮਨੀ ਪ੍ਰੀਤਪਾਲ ਰੁਪਾਣਾ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਮੂਹ ਕਾਰਜਕਾਰਨੀ ਮੈਂਬਰਾਂ ਵਲੋਂ ਆਏ ਹੋਏ ਅਦੀਬਾਂ ਲੇਖਕਾਂ, ਕਲਾਕਾਰਾਂ ਅਤੇ ਨਾਟ ਪ੍ਰੇਮੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆ।ਇਸ ਮੌਕੇ ਸ੍ਰੀਮਤੀ ਅਰਤਿੰਦਰ ਸੰਧੂ, ਗਾਇਕ ਹਰਿੰਦਰ ਸੋਹਲ, ਅਦਾਕਾਰ ਗੁਰਤੇਜ ਮਾਨ, ਧਰਵਿੰਦਰ ਸਿੰਘ ਔਲਖ, ਡਾ. ਕਸ਼ਮੀਰ ਸਿੰਘ, ਸਾਜਨ ਕੋਹਿਨੂਰ, ਵਿਸ਼ੂ ਸ਼ਰਮਾ, ਸਤਨਾਮ ਮੂਧਲ ਅਤੇ ਵੱਡੀ ਗਿਣਤੀ ‘ਚ ਕਲਾਕਾਰ ਅਤੇ ਸਰੋਤੇ ਹਾਜ਼ਰ ਸਨ।

Check Also

ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਵਲੋਂ ਸ਼ਹੀਦ …