ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਬਾਬਾ ਜਵੰਦ ਸਿੰਘ ਦੇ ਜਨਮ ਸਥਾਨ ਨੂੰ ਜਾਂਦੀ ਸੜਕ ਜੋ ਕਿ ਗਹਿਰੀ ਨਰਾਇਣਗੜ੍ਹ ਤੋਂ ਖੁਜਾਲਾ ਵਾਇਆ ਭਗਵਾਂ-ਗਦਲੀ ਨੂੰ ਆਪਸ ਵਿੱਚ ਜੋੜਦੀ ਹੈ, ਨੂੰ 10 ਤੋਂ 16 ਫੁੱਟ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ।ਉਹਨਾਂ ਨੇ ਦੱਸਿਆ ਕਿ ਜਦ ਮੈਂ ਬਾਬਾ ਜਵੰਦ ਸਿੰਘ ਦੇ ਜਨਮ ਸਥਾਨ ਨਤਮਸਤਕ ਹੋਣ ਲਈ ਗਿਆ ਸੀ ਤਾਂ ਸੰਗਤ ਨੇ ਮੈਨੂੰ ਇਹ ਹੁਕਮ ਲਗਾਇਆ ਸੀ ਕਿ ਇਹ ਸੜਕ ਚੌੜੀ ਕੀਤੀ ਜਾਵੇ, ਕਿਉਂਕਿ ਬਾਬਾ ਜੀ ਦੇ ਗੁਰਦੁਆਰੇ ਦਰਸ਼ਨ ਕਰਨ ਲਈ ਹਜ਼ਾਰਾਂ ਸੰਗਤਾਂ ਹਰ ਸਾਲ ਆਉਂਦੀਆਂ ਹਨ।ਉਹਨਾਂ ਕਿਹਾ ਕਿ ਸੰਗਤ ਦਾ ਇਹ ਹੁਕਮ ਮੰਨਦੇ ਹੋਏ ਅੱਜ ਮੇਰੇ ਕੋਲੋਂ ਇਹ ਸੇਵਾ ਬਾਬਾ ਜਵੰਦ ਸਿੰਘ ਨੇ ਲਈ ਹੈ, ਜਿਸ ਲਈ ਮੈਂ ਆਪਣੇ ਆਪ ਨੂੰ ਕਰਮਾਂ ਵਾਲਾ ਸਮਝਦਾ ਹਾਂ।ਉਹਨਾਂ ਦੱਸਿਆ ਕਿ ਪੌਣੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਇਹ ਸੜਕ 31 ਮਾਰਚ ਤੱਕ ਬਣ ਕੇ ਤਿਆਰ ਹੋਵੇਗੀ।ਉਹਨਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਹ ਇਲਾਕਾ 18 ਫੁੱਟ ਚੌੜੀਆਂ ਸੜਕਾਂ ਦੇ ਨਾਲ ਸਿੱਧਾ ਜੁੜ ਜਾਵੇਗਾ।
ਇਸ ਮੌਕੇ ਸੂਬੇਦਾਰ ਛਨਾਖ ਸਿੰਘ, ਇੰਜੀਨੀਅਰ ਜਤਿੰਦਰ ਸਿੰਘ ਭੰਗੂ, ਪੁਸ਼ਪਿੰਦਰ ਸਿੰਘ, ਅਮਰਦੀਪ ਸਿੰਘ, ਬਲਜਿੰਦਰ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਜਸਪਾਲ ਸਿੰਘ, ਸਾਹਿਬ ਸਿੰਘ ਅਤੇ ਹੋਰ ਪਤਵੰਤੇ ਵੀ ਉਹਨਾਂ ਦੇ ਨਾਲ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …