ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਸਭਿਆਚਾਰਕ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਕਰਨ ਉਪਰੰਤ ਦੀਵਾਨ ਪ੍ਰਬੰਧਕਾਂ ਨੇ ਸਕੂਲ ਦੇ ਵਿਹੜੇ ਵਿੱਚ ਭੁੱਗਾ ਬਾਲ ਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਲੌਹੜੀ ਦੀ ਖੁਸ਼ੀ ਸਾਂਝੀ ਕੀਤੀ।ਵਿਦਿਆਰਥੀਆਂ ਨੇ ਲੌਹੜੀ ਨਾਲ ਸੰਬੰਧਤ ਗੀਤ ‘ਜਦੋ ਇਹ ਆਉਂਦੀ ਹੈ ਲੌਹੜੀ, ਸੁੰਦਰ ਮੁੰਦਰੀਅੇ, ਲੌਹੜੀ ਹੈ ਭਈ ਲੋਹੜੀ ਆਦਿ ਲੋਕ ਗੀਤਾਂ ‘ਤੇ ਨੱਚ ਕੇ ਮਨ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਵੱਲੋਂ ਢੋਲ ਦੀ ਥਾਪ ‘ਤੇ ਪੇਸ਼ ਕੀਤੇ ਗਏ ਲੋਕ ਨਾਚ ਗਿੱਧਾ, ਭੰਗੜਾ ਅਤੇ ਹੋਰ ਰੰਗਾ-ਰੰਗ ਪੇਸ਼ਕਾਰੀ ਨੇ ਸਕੂਲ ਵਿੱਚ ਪੰਜਾਬੀ ਸਭਿਆਚਾਰ ਅਤੇ ਤਿਉਹਾਰ ਦਾ ਰੰਗ ਬੰਨ ਦਿੱਤਾ।ਦੀਵਾਨ ਪ੍ਰਬੰਧਕਾਂ ਨੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਲੌਹੜੀ ਅਤੇ ਮਾਘੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਟਾਫ ਨੂੰ ਲੋਹੜੀ ਵੰਡੀ ਗਈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਪੁੱਤਾਂ ਦੇ ਨਾਲ-ਨਾਲ ਧੀਆਂ ਦੀ ਲੌਹੜੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ।ਉਹਨਾਂ ਵਿਦਿਆਰਥੀਆਂ ਨੂੰ ਤਿਉਹਾਰਾਂ ਦੇ ਮਦੇਨਜ਼ਰ ਪਤੰਗਬਾਜ਼ੀ ਦੌਰਾਨ ਆਏ ਦਿਨ ਲੋਕਾਂ ਤੇ ਪਸ਼ੂ-ਪੰਛੀਆਂ ਦੀ ਜਾਨ ਲਈ ਖਤਰਾ ਬਣੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਸੰਦੇਸ਼ ਦਿੱਤਾ।
ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਕਲਾਸਾਂ ਦੌਰਾਨ ਬੱਚਿਆਂ ਨੂੰ ਡਰੈਗਨ ਡੋਰ ਤੋਂ ਨਿਕਲਣ ਵਾਲੇ ਗੰਭੀਰ ਜਾਨ ਲੇਵਾ ਸਿੱਟਿਆਂ ਤੋਂ ਜਾਣੂ ਕਰਵਾਉਣ।ਅੰਤ ‘ਚ ਸਕੂਲ ਪ੍ਰਿੰਸੀਪਲ ਕੰਵਲਪ੍ਰੀਤ ਕੌਰ, ਮੈਂਬਰ ਇੰਚਾਰਜ਼ ਸਕੂਲ ਗੁਰਪ੍ਰੀਤ ਸਿੰਘ ਸੇਠੀ ਅਤੇ ਰਾਬਿੰਦਰਬੀਰ ਸਿੰਘ ਭੱਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੋਕੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸੇਠੀ, ਰਾਬਿੰਦਰਬੀਰ ਸਿੰਘ ਭੱਲਾ, ਤਰਲੋਚਨ ਸਿੰਘ, ਡਾ. ਆਤਮਜੀਤ ਸਿੰਘ ਬਸਰਾ, ਇੰਦਰਜੀਤ ਸਿੰਘ ਅੜੀ, ਭੁਪਿੰਦਰ ਸਿੰਘ ਸੇਠੀ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾ ਅਤੇ ਹੋਰ ਸੀ.ਕੇ.ਡੀ ਮੈਂਬਰ ਸਾਹਿਬਾਨ ਹਾਜ਼ਰ ਸਨ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …