ਅੰਮ੍ਰਿਤਸਰ, 14 ਜਨਵਰੀ (ਦੀਪ ਦਵਿੰਦਰ ਸਿੰਘ) – ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਦਿੱਲੀ ਦੇ ਸਹਿਯੋਗ ਨਾਲ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਲਗਾਤਾਰ ਇਕ ਮਹੀਨਾ ਚੱਲਣ ਵਾਲੀ ਰੰਗਮੰਚ ਕਾਰਜਸ਼ਾਲਾ ਦਾ ਸਮਾਪਨ ਸਮਾਰੋਹ 15 ਅਤੇ 16 ਜਨਵਰੀ 2025 ਨੂੰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਹੋਵੇਗਾ।ਇਸ ਦੌਰਾਨ 15 ਜਨਵਰੀ ਨੂੰ ਪ੍ਰੀਤਪਾਲ ਰੁਪਾਣਾ ਦਾ ਨਿਰਦੇਸ਼ਤ ਕੀਤਾ ਨਾਟਕ ‘ਚੂਹੇਦਾਨੀ’ ਦਾ ਮੰਚਣ ਹੋਵੇਗਾ।16 ਜਨਵਰੀ ਨੂੰ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਲਿਖਿਆ ਤੇ ਨਿਰਦੇਸ਼ਿਤ ਕੀਤਾ ਨਾਟਕ ਖਾਲੀ ਹੋ ਰਹੇ ਪੰਜਾਬ ਦੀ ਕਹਾਣੀ ‘ਪੰਜਾਬ ਵੇ’ ਦਾ ਮੰਚਣ ਕੀਤਾ ਜਾਵੇਗਾ।ਇਸ ਨਾਟਕ ਨੂੰ ਵੇਖਣ ਲਈ ਭਾਰਤ ਅਤੇ ਪੰਜਾਬ ਦੀਆਂ ਨਾਮਵਰ ਸ਼ਖਸੀਅਤਾਂ ਪੁੱਜ ਰਹੀਆਂ ਹਨ।ਇਹਨਾਂ ਦੋਨਾਂ ਨਾਟਕਾਂ ਦਾ ਮੰਚਣ ਵਿਰਸਾ ਵਿਹਾਰ ਦੇ ਆਡੀਟੋਰੀਅਮ ’ਚ ਬਿਨ੍ਹਾਂ ਪਾਸ ਤੇ ਟਿਕਟ ਦੇ ਮੁਫ਼ਤ ਵਿਖਾਏ ਜਾਣਗੇ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …