ਭੀਖੀ, 15 ਜਨਵਰੀ (ਕਮਲ ਜ਼ਿੰਦਲ) – ਸਰਸਵਤੀ ਸੀਨੀਅਰ ਸੈਕੈਂਡਰੀ ਸਕੂਲ ਭੀਖੀ ਵਿਖੇ ਮੁਫਤ ਅੱਖਾਂ ਦਾ ਚੈਕਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ।ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸਕੂਲ ਵਿੱਚ ਲੱਗੇ ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰੂ ਪ੍ਰਤਾਪ ਸਿੰਘ ਸੋਢੀ ਨੇ ਦੱਸਿਆ ਕਿ ਕੈਂਪ ਦੌਰਾਨ ਸਾਰੇ ਮਰੀਜ਼ਾਂ ਦੇ ਮੁਫਤ ਆਪਰੇਸ਼ਨ ਕੀਤੇ ਗਏ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ।180 ਦੇ ਲਗਭਗ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ 35 ਦੇ ਕਰੀਬ ਮਰੀਜ਼ਾਂ ਨੂੰ ਓਪਰੇਸ਼ਨ ਲਈ ਲੁਧਿਆਣੇ ਲੈ ਕੇ ਜਾਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਸਕੂਲ ਵਲੋਂ ਕੀਤਾ ਗਿਆ।ਮੁੱਖ ਮਹਿਮਾਨ ਸੁਖਦੇਵ ਸਿੰਘ ਆਮ ਆਦਮੀ ਪਾਰਟੀ ਆਗੂ, ਮਾਸਟਰ ਵਰਿੰਦਰ ਸੋਨੀ ਆਮ ਆਦਮੀ ਪਾਰਟੀ ਆਗੂ, ਪੱਪੀ ਸਿੰਘ ਸੀਨੀਅਰ ਵਾਈਸ ਪ੍ਰਧਾਨ ਨਗਰ ਪੰਚਾਇਤ, ਗੋਰਾ ਸ਼ਰਮਾ ਵਾਇਸ ਪ੍ਰਧਾਨ ਨਗਰ ਪੰਚਾਇਤ, ਮਨਪ੍ਰੀਤ ਸਿੰਘ, ਕਲਵੰਤ ਸਿੰਘ, ਰਜਿੰਦਰ ਜਾਫਰੀ, ਡਿੰਪਲ ਫਰਮਾਹੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਇਸ ਕੈਂਪ ਵਿੱਚ ਪਹੁੰਚਣ ‘ਤੇ ਸਕੂਲ ਦੇ ਚੇਅਰਮੈਨ ਸਿੰਗਲਾ ਵਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …