Sunday, September 13, 2026

ਪੰਜਾਬ ਸਰਕਾਰ ਨੇ ਬਜੁਰਗਾਂ ਦੀ ਸਾਭ ਸੰਭਾਲ ਸਬੰਧੀ ਸੀਨੀਅਰ ਸਿਟੀਜਨ ਕਾਨੂੰਨ ਬਣਾਇਆ ਰਵੀ ਭਗਤ

PPN1101201511

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸੀਨੀਅਰ ਸਿਟੀਜਨ ਕਾਨੂੰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਸਥਾਨਕ ਨਾਟਸਾਲਾ ਵਿਖੇ ਅੱਜ ਜ਼ਿਲ੍ਰਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇੱਕ ਨਾਟਕ ਕਰਵਾਇਆ ਗਿਆ ਇਸ ਮੋਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਅਤੇ ਉਹਨਾ ਦੀ ਧਰਮ ਪਤਨੀ ਤਰੁਨਦੀਪ ਕੌਰ ਆਈ.ਆਰ.ਐਸ. ਨੇ ਵਿਸ਼ੇਸ ਤੌਰ ਤੇ ਸਿਰਕਤ ਕੀਤੀ ਥਇਏਟਰ ਗਰੁੱਪ ਵੱਲੋ ‘ਕੁੱਝ ਤਾਂ ਕਰੋ ਯਾਰੋ’ ਨਾਟਕ ਖੇਡਿਆ ਗਿਆ।
ਨਾਟਕ ਵੇਖਣ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਸਮਾਜ ਵਿੱਚ ਕੁੱਜ ਲੋਕ ਆਪਣੇ ਮਾਤਾ ਪਿਤਾ ਦਾ ਆਦਰ ਸਤਿਕਾਰ ਨਹੀ ਕਰਦੇ ਜੋ ਕਿ ਬਹੁਤ ਦੀ ਮਾੜੀ ਗੱਲ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਸਾਭ ਸੰਭਾਲ ਨੂੰ ਲੈ ਕੇ ਸੀਨੀਅਰ ਸਿਟੀਜਨ ਕਾਨੂੰਨ ਬਣਾਇਆ ਗਿਆ ਹੈ।ਜਿਹੜੇ ਬੱਚੇ ਆਪਣੇ ਮਾਤਾ ਪਿਤਾ ਸਾਂਭ ਸੰਭਾਲ ਲਹੀ ਕਰਦੇ ਉਹਨਾਂ ਵਿਰੁੱਧ ਇਸ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ੳਹਨਾਂ ਨੇ ਅੱਗੇ ਦੱਸਿਆ ਕਿ ਇਹ ਕਾਨੂੰਨ ਬਜੁਰਗਾਂ ਦੀ ਸਾਂਭ ਸੰਭਾਲ ਪ੍ਰਤੀ ਬਹੁਤ ਹੀ ਮਹੱਤਵਪੂਰਨ ਹੈ ਅਤੇ ਕਾਨੂੰਨ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦੀ ਸਾਂਭ ਸੰਭਾਲ ਪ੍ਰਤੀ ਜਿਮੰਵਾਰ ਬਣਾਉਦਾ ਹੈ।ਉਹਨਾਂ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply