ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ
ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਨੇ ਕਨੂੰਨੀ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ ਲਈ ਅਹਿਮ ਕਾਰਜ਼ ਕੀਤੇ ਹਨ।ਐਡਵੋਕੇਟ ਮੱਤੇਵਾਲ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁੱਲਿਆ ਨਹੀਂ ਜਾ ਸਕਦਾ।ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।ਐਡਵੋਕੇਟ ਧਾਮੀ ਨੇ ਮੱਤੇਵਾਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰੰਨਣ ਨੇ ਵੀ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media