Thursday, April 30, 2026

ਆਦਰਸ਼ ਮਾਡਲ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ

ਸੰਗਰੂਰ, 24 ਜਨਵਰੀ (ਜਗਸੀਰ ਲੌਂਗਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਦੀ ਅਗਵਾਈ ਵਿੱਚ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਇੱਕ ਸਿਖਿਆਦਾਇਕ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੀ ਸੋਚ ਵਿਗਿਆਨਕ ਲੀਹ ‘ਤੇ ਪਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ ਤੇ ਇਮਾਨਦਾਰੀ ਅਪਨਾਉਣ ਦਾ ਸੁਨੇਹਾ ਦਿੱਤਾ।ਤਰਕਸ਼ੀਲ ਆਗੂਆਂ ਨੇ ਛੇਵੀਂ ਚੇਤਨਾ ਪਰਖ਼ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬੱਚਿਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ।ਇਸ ਸਮਾਗਮ ਵਿੱਚ ਮਨਜੀਤ ਕੌਰ (ਪੰਜਾਬੀ), ਰੁਚੀ ਡੋਗਰਾ (ਹਿੰਦੀ), ਕੁਲਵੀਰ ਸਿੰਘ (ਫਿਜ਼ੀਕਲ) ਅਤੇ ਬਲਵੰਤ ਸਿੰਘ ਹਾਜ਼ ਸਨ।ਸਕੂਲ ਪ੍ਰਿੰਸੀਪਲ ਜੋਗਾ ਸਿੰਘ ਨੇ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …