ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਅੰਤਰ-ਸੀ.ਕੇ.ਡੀ ਸਾਇੰਸ ਕਵਿਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 37 ਸੀ.ਕੇ.ਡੀ
ਸਕੂਲਾਂ ਨੇ ਭਾਗ ਲਿਆ।ਕਵਿਜ਼ ਦੇ ਫਾਈਨਲ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੇ ਨੋਵੀਂ ਜਮਾਤ ਦੇ ਵਿਦਿਆਰਥੀ ਫਤਿਹਬੀਰ ਸਿੰਘ ਅਤੇ ਦਸਵੀਂ ਜਮਾਤ ਦੀ ਨਵਯਾ ਮਹਾਜਨ ਨੇ ਮੁਕਾਬਲਿਆਂ ਦੇ ਵੱਖ-ਵੱਖ ਪੜਾਅ ਪਾਰ ਕਰਦਿਆਂ ਵਧੀਆ ਪ੍ਰਦਰਸ਼ਨ ਕਰਕੇ ਆਪਣੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਓਵਰਆਲ ਟਰਾਫੀ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਖੁਸ਼ੀ ਜ਼ਜਾਹਿਰ ਕਰਦਿਆਂ ਦੀਵਾਨ ਦੇ ਐਡੀ. ਆਨਰੇਰੀ ਸਕੱਤਰ/ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਸਕੂਲ ਮੈਂਬਰ ਇੰਚਾਰਜ਼ ਰਾਬਿੰਦਰਬੀਰ ਸਿੰਘ ਭੱਲਾ ਅਤੇ ਗੁਰਪ੍ਰੀਤ ਸਿੰਘ ਸੇਠੀ, ਪ੍ਰਿੰਸੀਪਲ ਸ੍ਰੀਮਤੀ ਕਵਲਪ੍ਰੀਤ ਕੌਰ, ਸਾਇੰਸ ਅਧਿਆਪਕਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਇਸ ਮੋਕੇ ਡਾ. ਟੀ.ਐਸ.ਚਾਹਲ, ਭੂਪਿੰਦਰ ਸਿੰਘ ਸੇਠੀ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾ, ਮੁੱਖ ਅਧਿਆਪਕਾ ਮਿਸਿਜ਼ ਗੁਰਸ਼ਰਨ ਅਤੇ ਸਾਇੰਸ ਅਧਿਆਪਕ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media