ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਸਮੇਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ
ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।ਗੁ. ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਸਮਾਗਮ ’ਚ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਸ ਹਾਂ, ਜਿਨ੍ਹਾਂ ਨੇ ਧਰਮ ਤੇ ਦ੍ਰਿੜਤਾ ਨਾਲ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਸੰਗਤ ਨੂੰ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਾਬਾ ਦੀਪ ਸਿੰਘ ਜੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ।ਬਾਬਾ ਜੀ ਨੇ ਆਪਣੇ ਹੱਥਾਂ ਨਾਲ ਗੁਰਬਾਣੀ ਨੂੰ ਲਿੱਖਣ ਦਾ ਕਾਰਜ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਲਿਖ ਕੇ ਤਖ਼ਤ ਸਾਹਿਬਾਨ ਤੇ ਪ੍ਰਕਾਸ਼ ਕਰਵਾਏ।ਉਨ੍ਹਾਂ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ।ਇਸ ਸਮੇਂ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ 215 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।
ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਮੈਨੇਜਰ ਹਰਪ੍ਰੀਤ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜੁਗਰਾਜ ਸਿੰਘ, ਮੀਤ ਮੈਨੇਜਰ ਜਸਬੀਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸਤਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media