Wednesday, December 31, 2025

ਗਣਤੰਤਰ ਦਿਵਸ ‘ਤੇ ਸੀ.ਕੇ.ਡੀ ਇੰਸਟੀਚਿਊਟ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਨਮਾਨਿਤ ਕੀਤਾ ਗਿਆ।ਡਾ. ਗੁਰਜੀਤ ਸਿੰਘ ਨੂੰ ਇਹ ਐਵਾਰਡ ਉਹਨਾਂ ਦੀਆਂ ਸਿੱਖਿਆ ਦੇ ਖੇਤਰ ਵਿੱਚ ਦਿੱਤੇ ਵੱਡਮੁੱਲੇ ਯੋਗਦਾਨ ਅਤੇ ਵਧੀਆ ਕਾਰਗੁਜਾਰੀ ਲਈ ਦਿੱਤਾ ਗਿਆ ਹੈ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ, ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਵੱਲੋਂ ਡਾ. ਗੁਰਜੀਤ ਸਿੰਘ ਨੂੰ ਇਸ ਉਪਲੱਬਧੀ ‘ਤੇ ਵਧਾਈ ਦਿੰਦਿਆਂ ਅੱਗੋਂ ਹੋਰ ਤਰੱਕੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਡਾ. ਗੁਰਜੀਤ ਸਿੰਘ ਨੇ ਕੰਪਿਊਟਰ ਸਾਇੰਸ ਦੇ ਖੇਤਰ ਵਿੱਚ 10 ਪੇਟੈਂਟ, 60 ਦੇ ਕਰੀਬ ਨੈਸ਼ਨਲ ਅਤੇ ਇੰਟਰਨੈਸ਼ਨਲ ਰੈਫਰਡ ਜਨਰਲਜ਼ ਵਿੱਚ ਖੋਜ਼ ਪੱਤਰ ਅਤੇ 21 ਕਿਤਾਬਾਂ ਪ੍ਰਕਾਸ਼ਿਤ ਕਰਕੇ ਵਿੱਦਿਆ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾ ਕੇ ਨਾਮਣਾ ਖੱਟਿਆ ਹੈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …