ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਉਕਤ ਸੈਮੀਨਾਰ ਮੌਕੇ ਅਥਾਰਟੀ ਦੇ ਮੈਂਬਰ ਐਡਵੋਕੇਟ ਹਰਪ੍ਰੀਤ ਸਿੰਘ ਜੋਸਨ, ਐਡਵੋਕੇਟ ਸੰਦੀਪ ਸਿੰਘ ਰੰਧਾਵਾ ਅਤੇ ਐਡਵੋਕੇਟ ਅਭਿਜੀਤ ਸਿੰਘ ਸੰਧੂ ਸੈਮੀਨਾਰ ਦੇ ਮਹਿਮਾਨ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਹ ਸੈਮੀਨਾਰ ਕਾਲਜ ਦੇ ਕਾਨੂੰਨੀ ਸਹਾਇਤਾ ਕਲੀਨਿਕ ਦੁਆਰਾ ਆਯੋਜਿਤ ਕੀਤਾ ਗਿਆ ਸੀ।ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਖੇਤਰ ਦੇ ਕਾਨੂੰਨੀ ਮਾਹਿਰਾਂ ਦੁਆਰਾ ਕੀਤੀ ਜਾਣ ਵਾਲੀ ਗੱਲਬਾਤ ਤੋਂ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗੀ।ਐਡਵੋਕੇਟ ਰੰਧਾਵਾ ਨੇ ਸੰਬੋਧਨ ਕਰਦਿਆਂ ਜਿਨਸੀ ਸ਼ੋਸ਼ਣ ’ਤੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਪੀੜਤਾਂ ਨੂੰ ਮੁਫ਼ਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਐਡਵੋਕੇਟ ਸੰਧੂ ਨੇ ਆਪਣੇ ਭਾਸ਼ਣ ’ਚ ਪ੍ਰੀ-ਮੀਡੀਏਸ਼ਨ ਟਰਾਇਲ ’ਤੇ ਸੰਬੋਧਨ ਕਰਦਿਆਂ ਵਿਚੋਲਗੀ ਨਿਪਟਾਰੇ ਬਾਰੇ ਵਿਸਥਾਰ ਨਾਲ ਦੱਸਿਆ। ਜਦਕਿ ਐਡਵੋਕੇਟ ਜੋਸਨ ਨੇ ਲੀਗਲ ਏਡ ਡਿਫ਼ੈਂਸ ਕੌਂਸਲ ਸਿਸਟਮ ਦੀ ਪ੍ਰਣਾਲੀ ’ਤੇ ਚਰਚਾ ਕਰਦਿਆਂ ਇਸ ਦੀ ਭੂਮਿਕਾ ਬਾਰੇ ਦੱਸਿਆ।ਸੈਮੀਨਾਰ ਦੇ ਅੰਤ ’ਤੇ ਇਕ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …