ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਸਥਿਤ ਜਿਲ੍ਹਾ ਲਾਇਬਰੇਰੀ ਹੁਣ ਸ਼ਾਮ 6-00 ਵਜੇ ਤੱਕ ਆਮ ਲੋਕਾਂ ਲਈ ਖੁੱਲੀ
ਰਹੇਗੀ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆ ਰਹੇ ਪੀ.ਸੀ.ਐਸ ਇਮਤਿਹਾਨਾਂ ਦੀ ਤਿਆਰੀ ਲਈ ਬੱਚਿਆਂ ਨੂੰ ਲਾਇਬਰੇਰੀ ਦੀ ਸੁਵਿਧਾ ਦੇਣ ਦੇ ਇਰਾਦੇ ਨਾਲ ਇਹ ਫੈਸਲਾ ਲਿਆ ਹੈ। ਉਹਨਾਂ ਇਸ ਲਈ ਕਰਮਚਾਰੀਆਂ ਦੀ ਡਿਊਟੀ ਲਗਾਉਂਦੇ ਹੋਏ ਸਪੱਸ਼ਟ ਕੀਤਾ ਕਿ ਸਾਡੇ ਜਿਲ੍ਹੇ ਵਿਚੋਂ ਵੱਡੀ ਗਿਣਤੀ ‘ਚ ਬੱਚਿਆਂ ਨੇ ਪੀ.ਸੀ.ਐਸ ਦੀ ਪ੍ਰੀਖਿਆ ਦੇਣੀ ਹੈ ਅਤੇ ਉਨ੍ਹਾਂ ਨੂੰ ਪੜ੍ਹਨ ਦੀ ਸਹੂਲਤ ਅਤੇ ਪੜ੍ਹਾਈ ਦਾ ਮਾਹੌਲ ਦੇਣ ਲਈ ਜਰੂਰੀ ਹੈ ਕਿ ਲਾਇਬਰੇਰੀ ਦੇਰ ਸ਼ਾਮ ਤੱਕ ਖੁੱਲੀ ਰਹੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media