ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਸੈਸ਼ਨ ਮਈ 2025 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਦੂਜਾ,
ਚੌਥਾ, ਛੇਵਾਂ, ਅੱਠਵਾਂ, ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ, ਚੌਥਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈੈਸ਼ਲ ਚਾਂਸ/ਇੰਪਰੂਮੈਂਟ/ਵਾਧੂ ਵਿਸ਼ਾ ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ(www.collegeadmissions.gndu.ac.in/loginNew.aspx `ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।
ਪ੍ਰੋਫੈੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਲਾਨਾ ਪ੍ਰੀਖਿਆਵਾਂ ਰੈਗੂਲਰ/ਰੀਅਪੀਅਰ/ਵਾਧੂ ਵਿਸ਼ਾ/ਸਪੈਸ਼ਲ ਚਾਂਸ/ਇੰਪਰੂਵਮੈਂਟ ਦੇ ਦਾਖਲਾ ਫਾਰਮ ਮੈਨੂਅਲ ਤੌਰ `ਤੇ ਯੂਨਵਿਰਸਿਟੀ ਕੈਸ਼ ਕਾਊਂਟਰ `ਤੇ ਜਾਰੀ ਮਿਤੀ ਸਾਰਣੀ ਅਨੁਸਾਰ ਲਏ ਜਾਣਗੇ।
ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਫੀਸ ਸਲਿਪ ਪ੍ਰਿੰਟ ਕਰਨ/ਆਨਲਾਈਨ ਫੀਸ ਭਰਨ; ਰੈਗੂਲਰ ਵਿਦਿਆਰਥੀਆਂ ਦੇ ਕਾਲਜਾਂ ਵੱਲੋਂ ਪੋਰਟਲ ਉਤੇ ਵਿਸ਼ਾ ਚੋਣ ਕਰਨ ਅਤੇ ਚਲਾਣ ਪ੍ਰਿੰਟ ਕਰਨ ਅਤੇ ਸਲਾਨਾ ਪ੍ਰੀਖਿਆਵਾਂ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 04 ਮਾਰਚ ਬਿਨਾ ਲੇਟ ਫੀਸ ਤੋਂ ਹੈ।ਉਨ੍ਹਾਂ ਦੱਸਿਆ ਕਿ ਢਾਈ ਸੌ ਲੇਟ ਫੀਸ ਨਾਲ 11 ਮਾਰਚ; ਪੰਜ ਸੌ ਲੇਟ ਫੀਸ ਨਾਲ 14 ਮਾਰਚ; ਇਕ ਹਜ਼ਾਰ ਲੇਟ ਫੀਸ ਨਾਲ 21 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 26 ਮਾਰਚ ਹੈ।ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਅਤੇ ਰੈਗੂਲਰ ਵਿਦਿਆਰਥੀਆਂ ਦੀ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 11 ਮਾਰਚ ਬਿਨਾ ਲੇਟ ਫੀਸ ਤੋਂ ਹੈ।ਉਨ੍ਹਾਂ ਦੱਸਿਆ ਕਿ ਢਾਈ ਸੌ ਲੇਟ ਫੀਸ ਨਾਲ 14 ਮਾਰਚ; ਪੰਜ ਸੌ ਲੇਟ ਫੀਸ ਨਾਲ 21 ਮਾਰਚ; ਇਕ ਹਜ਼ਾਰ ਲੇਟ ਫੀਸ ਨਾਲ 26 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 31 ਮਾਰਚ ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ 10 ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਵਿਚ ਤਿੰਨ ਕੰਮ ਵਾਲੇ ਦਿਨ, ਗਰੇਸ ਵਜੋਂ ਸ਼ਾਮਲ ਕਰ ਦਿੱਤੇ ਗਏ ਹਨ ਅਤੇ ਇਸ ਲਈ ਗਰੇਸ ਦਿਨਾਂ ਵਜੋਂ ਹੋਰ ਕੋਈ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media