Monday, June 30, 2025
Breaking News

ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਵਰਪਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜਗੀਰ ਸਿੰਘ ਵਰਪਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ਼ ਕੀਤੇ।ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …