ਅੰਮ੍ਰਿਤਸਰ, 9 ਫ਼ਰਵਰੀ (ਜਗਦੀਪ ਸਿੰਘ) – ਆਪਣੇ ਮਿਸਾਲੀ ਸੇਵਾ ਕਾਰਜ਼ਾਂ ਕਾਰਨ ਪੂਰੀ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ  ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਨੇ ਇੱਕ ਵਾਰ ਮੁੜ ਨਿਵੇਕਲੀ ਪਹਿਲ ਕਰਦਿਆਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮਿਤ੍ਰਕ ਸਰੀਰਾਂ ਅਤੇ ਬਿਮਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਹੈ।ਇਸ ਤਹਿਤ ਡਾ. ਉਬਰਾਏ ਵਲੋਂ ਐਂਬੂਲੈਂਸ ਨੂੰ ਟਰੱਸਟ ਦੀ ਅੰਮ੍ਰਿਤਸਰ ਇਕਾਈ ਨੂੰ ਸੌਂਪਿਆ ਗਿਆ।ਡਾ. ਉਬਰਾਏ ਵਲੋਂ ਇਹ ਮੁਫ਼ਤ ਐਂਬੂਲੈਂਸ ਸੇਵਾ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੀ 450 ਸਾਲਾ ਗੁਰਤਾਗੱਦੀ ਨੂੰ ਸਮਰਪਿਤ ਕੀਤੀ ਗਈ ਹੈ।
ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਨੇ ਇੱਕ ਵਾਰ ਮੁੜ ਨਿਵੇਕਲੀ ਪਹਿਲ ਕਰਦਿਆਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮਿਤ੍ਰਕ ਸਰੀਰਾਂ ਅਤੇ ਬਿਮਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਹੈ।ਇਸ ਤਹਿਤ ਡਾ. ਉਬਰਾਏ ਵਲੋਂ ਐਂਬੂਲੈਂਸ ਨੂੰ ਟਰੱਸਟ ਦੀ ਅੰਮ੍ਰਿਤਸਰ ਇਕਾਈ ਨੂੰ ਸੌਂਪਿਆ ਗਿਆ।ਡਾ. ਉਬਰਾਏ ਵਲੋਂ ਇਹ ਮੁਫ਼ਤ ਐਂਬੂਲੈਂਸ ਸੇਵਾ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੀ 450 ਸਾਲਾ ਗੁਰਤਾਗੱਦੀ ਨੂੰ ਸਮਰਪਿਤ ਕੀਤੀ ਗਈ ਹੈ।
ਡਾ. ਉਬਰਾਏ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੱਛਲੇ ਲੰਮੇ ਸਮੇਂ ਤੋਂ ਅਰਬ ਦੇਸ਼ਾਂ ਸਮੇਤ ਹੋਰਨਾਂ ਦੇਸ਼ਾਂ ਅੰਦਰ ਆਪਣੀ ਜਾਨ ਗਵਾਉਣ ਵਾਲੇ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਉਣ ਦੀ ਸੇਵਾ ਨਿਭਾਉਂਦਿਆਂ ਵੇਖਣ ਵਿੱਚ ਆਇਆ ਸੀ ਕਿ ਬਹੁਤ ਸਾਰੇ ਲੋੜਵੰਦ ਪਰਿਵਾਰ ਆਪਣੇ ਧੀਆਂ-ਪੁੱਤਾਂ ਦੇ ਮ੍ਰਿਤਕ ਸਰੀਰ ਘਰ ਲੈ ਕੇ ਲਈ ਐਂਬੂਲੈਂਸ ਦਾ ਪ੍ਰਬੰਧ ਵੀ ਨਹੀਂ ਸਨ ਕਰ ਸਕਦੇ।ਜਿਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮ੍ਰਿਤਕ ਸਰੀਰ ਅਤੇ ਆਮ ਗੱਡੀ `ਚ ਸਫ਼ਰ ਕਰਨ ਦੇ ਸਮਰੱਥ ਨਾ ਹੋਣ ਵਾਲੇ ਵਿਅਕਤੀਆਂ ਨੂੰ ਮੁਫ਼ਤ ਐਂਬੂਲੈਂਸ ਵੈਨ ਦੀ ਸੇਵਾ ਦਿੱਤੀ ਜਾਵੇਗੀ। ਉਨ੍ਹਾਂ ਇਥੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਸੇਵਾ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਲੋਕਾਂ ਲਈ ਵੀ ਹੋਵੇਗੀ।ਡਾ. ਉਬਰਾਏ ਨੇ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਜੇਕਰ ਵਿਦੇਸ਼ਾਂ ਅੰਦਰ ਭੇਜਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਉੱਚ ਸਿੱਖਿਆ ਤੇ ਕਿੱਤਾ ਮੁਖੀ ਸਿਖਲਾਈ ਜ਼ਰੂਰ ਦਵਾਉਣ ਤੋਂ ਇਲਾਵਾ ਸਹੀ ਦਸਤਾਵੇਜਾਂ ਅਤੇ ਜਾਇਜ਼ ਤਰੀਕੇ ਨਾਲ ਹੀ ਭੇਜਣ।
ਇਸ ਮੌਕੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਡੀਆ ਅਡਵਾਈਜ਼ਰ ਰਵਿੰਦਰ ਰੌਬਿਨ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਮਨਪ੍ਰੀਤ ਸਿੰਘ ਆਦਿ ਵੀ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					