ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ
ਅਤੇ ਸਕੂਲ ਦੇ ਇਮਤਿਹਾਨਾਂ ਤੋਂ ਪਹਿਲਾਂ, ਪਰਮਾਤਮਾ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ‘ਅਰਦਾਸ ਦਿਵਸ’ ਸ਼ਰਧਾ ਸਹਿਤ ਮਨਾਇਆ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ ਗਏ।ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਦੀ ਚੱਲਦੀ ਆ ਰਹੀ ਰਵਾਇਤ ਨੂੰ ਕਾਇਮ ਰੱਖਦਿਆਂ ਸੰਸਥਾ ਵਿਖੇ ਸੈਸ਼ਨ ਦੇ ਖ਼ਤਮ ਹੋਣ ਤੋਂ ਪਹਿਲਾਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਉਨ੍ਹਾਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media