ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਬੇਬੀ ਸ਼ੋਅ-2025 ਕਰਵਾਇਆ ਗਿਆ।ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ੍ਰੀਮਤੀ ਸਨੀਆ ਗੈਸਟ ਆਫ ਆਨਰ ਵਜੋਂ ਸ਼ਾਮਿਲ ਹੋਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਆਯੋਜਿਤ ਪ੍ਰੋਗਰਾਮ ਮੌਕੇ ਬੱਚਿਆਂ ਨੇ ਪੂਰਨ ਆਤਮ-ਵਿਸ਼ਵਾਸ ਨਾਲ ਫੈਂਸੀ ਡਰੈਸ, ਰੈਂਪਵਾਕ, ਡਾਂਸ, ਚਿੱਤਰ ਕਲਾ, ਕਵਿਤਾ ਗਾਇਨ ਆਦਿ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ।ਨੰਨ੍ਹੇ-ਮੁੰਨੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਫੁੱਲਾਂ ਵਾਂਗ ਮਹਿਕ ਰਹੇ ਸਨ।ਇਸ ਮੌਕੇ ਰੁਪਿੰਦਰ ਕੌਰ, ਰਜਨੀ ਵਲੋਂ ਜੱਜ ਵਜੋਂ ਭੂਮਿਕਾ ਨਿਭਾਈ ਗਈ।ਡਾ. ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਖਤ ਮਿਹਨਤ ਲਈ ਪ੍ਰੇਰਿਤ ਕੀਤਾ।ਸਕੂਲ ਵਾਈਸ ਪ੍ਰਿੰਸੀਪਲ ਪਿੰਦਰ ਕੌਰ ਮਾਹਲ ਨੇ ਧੰਨਵਾਦ ਮਤਾ ਪੇਸ਼ ਕੀਤਾ।ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …