ਭੀਖੀ, 17 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਭੀਖੀ ਵਿਖੇ ਐਤਵਾਰ ਬਾਹਰਵੀਂ ਕਲਾਸ ਦੇ ਵਿਦਿਆਰਥੀਆਂ
ਦੀ ਵਿਦਾਇਗੀ ਪਾਰਟੀ ਦਾ ਪ੍ਰੋਗਰਾਮ ਰੱਖਿਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿੱਚ ਹਵਨ ਕਰਨ ਨਾਲ ਕੀਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।ਬੱਚਿਆਂ ਵਲੋਂ ਸਮਾਰੋਹ ਵੇਲੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬਾਹਰਵੀਂ ਕਲਾਸ ਦੇ ਬੱਚਿਆਂ ਵਲੋਂ ਗਿਆਰਵੀਂ ਕਲਾਸ ਦੇ ਬੱਚਿਆਂ ਨੂੰ ਮਿਸਾਲ ਦੇ ਕੇ ਆਉਣ ਵਾਲੇ ਸਮੇਂ ਵਿੱਚ ਸਕੂਲ ਦੀ ਸੀਨੀਅਰ ਕਲਾਸ ਦੀ ਜਿੰਮੇਵਾਰੀ ਦਿੱਤੀ ਗਈ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਦੇ ਚੰਗੇ ਭਵਿੱਖ ਲਈ ਪ੍ਰੇਰਿਤ ਕੀਤਾ।ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮ੍ਰਿਤ ਲਾਲ, ਵਾਇਸ ਪ੍ਰਧਾਨ ਬ੍ਰਿਜ਼ ਲਾਲ ਅਤੇ ਡਾ: ਮੱਖਣ ਲਾਲ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media