Sunday, April 27, 2025
Breaking News

ਜਿਲ੍ਹਾ ਪੱਧਰੀ ਆਈ.ਡੀ.ਐਸ.ਪੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵਲੋਂ ਆਈ.ਡੀ.ਐਸ.ਪੀ ਪ੍ਰੋਗਰਾਮ ਤਹਿਤ ਇੱਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹੇ ਭਰ ਦੇ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਆਈ.ਡੀ.ਐਸ.ਪੀ ਤਹਿਤ ਬਹੁਤ ਸਾਰੀਆਂ ਛੂਤ ਦੀਆਂ ਬਿਮਾਰੀਆਂ ਜਿਵੇਂ ਟੀ.ਬੀ, ਹੈਜਾ, ਸਵਾਇਨ ਫਲੂ, ਕਰੋਨਾ ਮਲੇਰੀਆ, ਡੇਂਗੂ, ਚਿਕਨਗੁਣੀਆ, ਹੈਪਰਟਾਈਟਸ ਅਤੇ ਵਾਟਰ ਬੋਰਨ ਡਿਸੀਜ਼ ਆਦੀ ਨੂੰ ਕਵਰ ਕੀਤਾ ਜਾਂਦਾ ਹੈ।ਇਸ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਾਰੇ ਇਲਾਕਿਆਂ ਵਿੱਚ ਸਰਵੇਖਣ ਕਰਕੇ ਐਕਟਿਵ ਕੇਸਾਂ ਦੀ ਭਾਲ ਕੀਤੀ ਜਾਂਦੀ ਹੈ ਅਤੇ ਉਹਨਾਂ ਦੀ ਜਾਂਚ ਕਰਵਾਉਣ ਉਪਰੰਤ ਮੁਫਤ ਇਲਾਜ਼ ਕਰਵਾਇਆ ਜਾਂਦਾ ਹੈ।ਇਸ ਦੌਰਾਨ ਐਪੀਡਮੋਲਜਿਸਟ ਆਈ.ਡੀ.ਐਸ.ਪੀ ਡਾ. ਨਵਦੀਪ ਕੌਰ ਵਲੋਂ ਸਮੂਹ ਸਟਾਫ ਨੂੰ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ ਐਪੀਡਮੋਲੋਜਿਸਟ ਡਾ. ਹਰਜੋਤ ਕੌਰ, ਜਿਲ੍ਹਾ ਐਮ.ਆਈ.ਓ ਅਮਰਦੀਪ ਸਿੰਘ, ਤ੍ਰਿਪਤਾ ਕੁਮਾਰੀ ਅਤੇ ਸਮੂਹ ਸਟਾਫ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …