ਅੰਮ੍ਰਿਤਸਰ, 18 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ।ਸ਼੍ਰੋਮਣੀ
ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ 2025 ਨੂੰ ਦੁਪਹਿਰ 12.00 ਵਜੇ ਰੱਖੀ ਗਈ ਹੈ।ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media