ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ
ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਨ 1947 ਦੇ ਬਟਵਾਰੇ ਕਾਰਨ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਅਵਾਮ ਨੇ ਅਤਿ ਪੀੜਾਂ ਆਪਣੇ ਪਿੰਡੇ  ’ਤੇ ਹੰਢਾਈ ਅਤੇ 2 ਹਿੱਸਿਆਂ ’ਚ ਵੰਡਿਆ ਗਿਆ ਪੰਜਾਬ ਆਪਣੀ ਦੁਖਭਰੀ ਦਾਸਤਾਨ ਆਪਣੇ ਸੀਨੇ ’ਚ ਦਫ਼ਨਾਈ ਬੈਠਾ ਹੋਇਆ ਹੈ।ਲਹਿੰਦੇ ਪੰਜਾਬ ਨੇ ਵੀ ਦਰਦ ਭੋਗਿਆ ਅਤੇ ਮਾਂ ਬੋਲੀ ਪੰਜਾਬੀ ਵੀ ਹਿੱਸਿਆਂ ’ਚ ਵੰਡੀ ਗਈ।ਪਰ ਫ਼ਿਰ ਵੀ ਪੰਜਾਬੀ ਭਾਸ਼ਾ ਦੇ ਪੈਰੋਕਾਰ ਦੁਨੀਆਂ ਭਰ ’ਚ ਅੱਜ ਆਪਣਾ ਲੋਹਾ ਮੰਨਵਾ ਰਹੇ ਹਨ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ’ਤੇ ਕਰਵਾਏ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ।
’ਤੇ ਹੰਢਾਈ ਅਤੇ 2 ਹਿੱਸਿਆਂ ’ਚ ਵੰਡਿਆ ਗਿਆ ਪੰਜਾਬ ਆਪਣੀ ਦੁਖਭਰੀ ਦਾਸਤਾਨ ਆਪਣੇ ਸੀਨੇ ’ਚ ਦਫ਼ਨਾਈ ਬੈਠਾ ਹੋਇਆ ਹੈ।ਲਹਿੰਦੇ ਪੰਜਾਬ ਨੇ ਵੀ ਦਰਦ ਭੋਗਿਆ ਅਤੇ ਮਾਂ ਬੋਲੀ ਪੰਜਾਬੀ ਵੀ ਹਿੱਸਿਆਂ ’ਚ ਵੰਡੀ ਗਈ।ਪਰ ਫ਼ਿਰ ਵੀ ਪੰਜਾਬੀ ਭਾਸ਼ਾ ਦੇ ਪੈਰੋਕਾਰ ਦੁਨੀਆਂ ਭਰ ’ਚ ਅੱਜ ਆਪਣਾ ਲੋਹਾ ਮੰਨਵਾ ਰਹੇ ਹਨ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ’ਤੇ ਕਰਵਾਏ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ।
ਸ: ਛੀਨਾ ਨੇ ਕਿਹਾ ਕਿ ’47 ਦੀ ਵੰਡ ਤੋਂ ਬਾਅਦ ਪੰਜਾਬ ਕਈ ਟੁਕੜਿਆਂ ’ਚ ਹੋਣ ਕਰਕੇ ਸੁੰਗੜ ਕੇ ਰਹਿ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਮਾਂ-ਬੋਲੀ ਰਾਹੀਂ ਅਸੀ ਆਪਣੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਵਧਾ ਸਕਦੇ ਹਾਂ ਅਤੇ ਪੰਜਾਬੀ ਸਾਹਿਤਕਾਰ ਪੰਜਾਬੀ ਭਾਸ਼ਾ ਦੇ ਵਾਰਸ ਬਣ ਕੇ ਇਸ ਦਾ ਪਸਾਰ ਅਤੇ ਵਿਕਾਸ ਕਰ ਰਹੇ ਹਾਂ, ਸਾਨੂੰ ਸਾਰਿਆਂ ਨੂੰ ਮਾਂ-ਬੋਲੀ ਦੀ ਮਹੱਤਤਾ ਪ੍ਰਤੀ ਚੇਤੰਨ ਹੋਣ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਗੁਰਮੁੱਖੀ ਗੁਰੂ ਸਾਹਿਬਾਨ ਦੀ ਅਨਮੋਲ ਬਖ਼ਸ਼ਿਸ਼ ਹੈ, ਜਿਸ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਾਡਾ ਮੁੱਢਲਾ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਕਥਨ ਨੂੰ ਵੀ ਝੂਠਲਾਇਆ ਨਹੀਂ ਜਾ ਸਕਦਾ ਕਿ ਵਿਦੇਸ਼ਾਂ ’ਚ ਗੁਰਮੁੱਖੀ ਦਾ ਪ੍ਰਸਾਰ ਇਸ ਕਦਰ ਪ੍ਰਫੁਲਿੱਤ ਹੋਇਆ ਹੈ ਕਿ ਕਈ ਬੋਰਡ ਪੰਜਾਬੀ ਮਾਂ ਭਾਸ਼ਾ ਲਗਾਏ ਗਏ ਹਨ।
’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਸ: ਛੀਨਾ ਅਤੇ ਵਿਸ਼ੇਸ਼ ਮਹਿਮਾਨ ਵਿਰਸਾ ਵਿਹਾਰ ਦੇ ਚੇਅਰਮੈਨ ਕੇਵਲ ਧਾਲੀਵਾਲ, ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਸਵਾਗਤ ਕੀਤਾ।ਡਾ. ਸੋਮਪਾਲ ਹੀਰਾ ਦੁਆਰਾ ਸੋਲੋ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦਾ ਬਹੁਤ ਹੀ ਖੂਬਸੂਰਤ ਢੰਗ ਨਾਲ ਮੰਚਨ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਸੁਰਜੀਤ ਪਾਤਰ ਦੀਆਂ ਪੰਜਾਬੀ ਨਾਲ ਸਬੰਧਿਤ ਕਵਿਤਾਵਾਂ ਨੂੰ ਅਧਾਰ ਬਣਾ ਕੇ ਸਰੋਤਿਆਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਸੰਵੇਦਨਾ ਪੈਦਾ ਕੀਤੀ।ਸ: ਛੀਨਾ ਨੇ ਡਾ. ਕੁਮਾਰ ਤੇ ਹੋਰਨਾਂ ਮਹਿਮਾਨਾਂ ਨਾਲ ਮਿਲ ਕੇ ਕਵਿਤਾ ਉਚਾਰਨ ਅਤੇ ਸੂਫੀ ਗਾਇਨ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।ਡਾ. ਕੁਮਾਰ ਅਤੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਪੰਜਾਬੀ ਸਾਹਿਤ ਸਭਾ ਕੈਨੇਡਾ ਦੇ ਪ੍ਰਧਾਨ ਗਿਆਨ ਸਿੰਘ, ਸਤਬੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					