Saturday, August 22, 2026

ਰਣਬੀਰ ਕਾਲਜ਼ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਵਾਤਾਵਰਣ ਸਬੰਧੀ ਰੈਲੀ ਕੱਢੀ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਰਣਬੀਰ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਗਦੀਪ ਸਿੰਘ ਦੀ ਅਗਵਾਈ ਵਿੱਚ ਵਾਤਾਵਰਣ ਤੇ ਪਾਣੀ ਬਚਾਉਣ ਸਬੰਧੀ ਨੇੜਲੇ ਪਿੰਡ ਬੱਗੂਆਣਾ ਵਿੱਚ ਰੈਲੀ ਕੱਢੀ ਗਈ।ਪ੍ਰੋਫੈਸਰ ਜਗਦੀਪ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਸ਼ੁਰੂ ਕੀਤੀ ਇਸ ਰੈਲੀ ਵਿੱਚ ਵਲੰਟੀਅਰਾਂ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਇਸ ਰੈਲੀ ਵਿੱਚ “ਜਲ ਹੈ ਤਾਂ ਜੀਵਨ ਹੈ, ਰੁੱਖ ਲਗਾਓ ਵਾਤਾਵਰਣ ਬਚਾਓ, ਪਲਾਸਟਿਕ ਦੀ ਵਰਤੋਂ ਨੂੰ ਘਟਾਓ, ਵਾਤਾਵਰਣ ਬਚਾਓ, ਪਾਣੀ ਇੱਕ ਅਨਮੋਲ ਰਤਨ ਹੈ, ਇਸ ਦੀ ਦੁਰਵਰਤੋਂ ਨਾ ਕਰੋ,” ਆਦਿ ਨਾਅਰੇ ਲਾਏ ਤੇ ਪਿੰਡ ਵਾਲਿਆਂ ਨੂੰ ਪਾਣੀ ਦੀ ਦੁਰਵਰਤੋਂ ਨਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਰੈਲੀ ਵਿੱਚ ਮੈਡਮ ਮਨਜੋਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …