Friday, April 11, 2025
Breaking News

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੈਮੀਨਾਰ ’ਤੇ ਕਵੀ ਦਰਬਾਰ 21 ਫ਼ਰਵਰੀ ਨੂੰ

ਅੰਮ੍ਰਿਤਸਰ, 19 ਫ਼ਰਵਰੀ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਅਤੇ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਅਤੇ ਸੈਮੀਨਾਰ 21 ਫ਼ਰਵਰੀ ਸ਼ੁਕਰਵਾਰ ਸਵੇਰੇ 10.00 ਵਜੇ ਸਰੂਪ ਰਾਣੀ ਸਰਕਾਰੀ ਕਾਲਜ (ਮਹਿਲਾ) ਵਿਖੇ ਕਰਵਾਇਆ ਜਾ ਰਿਹਾ ਹੈ।ਸਵੇਰੇ 10.00 ਵਜੇ ਡਾ. ਅਨੂਪ ਸਿੰਘ ‘ਮਾਤ ਭਾਸ਼ਾ ਦਾ ਕੋਈ ਬਦਲ ਨਹੀਂ ਹੁੰਦਾ’ ਵਿਸ਼ੇ ’ਤੇ ਪਰਚਾ ਪੇਸ਼ ਕਰਨਗੇ।ਉਪਰੰਤ ਪੰਜ ਅਧਿਆਪਕਾਂ ਡਾ. ਸਰਘੀ, ਸੁਖਜੀਤ ਸਿੰਘ ਸੋਹੀ, ਪ੍ਰਿੰ. ਰਾਜੀਵ ਕੱਕੜ, ਪ੍ਰਿ. ਮਨਮੀਤ ਕੌਰ ਅਤੇ ਸ੍ਰੀਮਤੀ ਰਮਨ ਕਾਲੀਆ ਨੂੰ ਸਨਮਾਨਿਤ ਕੀਤਾ ਜਾਵੇਗਾ।ਇਹ ਸਮਾਰੋਹ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਸੁਰਜੀਤ ਜੱਜ, ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ ਦੀ ਅਗਵਾਈ ਹੇਠ ਹੋ ਰਿਹਾ ਹੈ।ਦੂਸਰੇ ਸੈਸ਼ਨ ਵਿੱਚ ਕਵੀ ਦਰਬਾਰ ਹੋਵੇਗਾ।ਇਸ ਦੀਆਂ ਤਿਆਰੀਆਂ ਸਬੰਧੀ ਵਿਰਸਾ ਵਿਹਾਰ ਵਿਖੇ ਰਮੇਸ਼ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਵਿੱਚ ਕਮਲ ਗਿੱਲ, ਕਰਮਜੀਤ ਕੌਰ ਜੱਸਲ, ਧਰਵਿੰਦਰ ਸਿੰਘ ਔਲਖ, ਹਰੀਸ਼ ਸਾਬਰੀ, ਦੁੱਖ ਭੰਜਨ ਸਿੰਘ ਰੰਧਾਵਾ, ਹਰਜੀਤ ਸਿੰਘ ਸਰਕਾਰੀਆ, ਮਨਜੀਤ ਸਿੰਘ ਧਾਲੀਵਾਲ, ਡਾ. ਹਰਜਿੰਦਰਪਾਲ ਕੌਰ ਕੰਗ ਆਦਿ ਸ਼ਾਮਲ ਸਨ।

Check Also

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਲੇਖ ਰਚਨਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ …