ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸਨ ਵਲੋਂ ਧੀਆਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਅਤੇ ਉਨਾਂ ਦੇ ਚੰਗੇ ਪਾਲਣ-ਪੋਸ਼ਣ ਲਈ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਖੇਡ ਵਿਭਾਗ ਸੰਗਰੂਰ ਦੇ ਕੋਚਿੰਗ ਸੈਂਟਰਾਂ ਵਿੱਚ ਵੱਖ-ਵੱਖ ਖੇਡਾਂ ਦਾ ਅਭਿਆਸ ਕਰ ਰਹੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਦੀ ਵੰਡ ਦੌਰਾਨ ਕੀਤਾ ਗਿਆ।ਉਹਨਾਂ ਦੱਸਿਆ ਕਿ ਸਾਡੀਆਂ ਇਹ ਹੋਣਹਾਰ ਖਿਡਾਰਨਾਂ ਆਉਣ ਵਾਲੇ ਸਮੇਂ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਵੱਡੀਆਂ ਖੇਡ ਪ੍ਰਾਪਤੀਆਂ ਦਰਜ਼ ਕਰਨ ਦੇ ਸਮਰੱਥ ਬਣਨਗੀਆਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਇਹਨਾਂ ਨੂੰ ਸਰਵੋਤਮ ਸੁਵਿਧਾਵਾਂ ਦੇਣ ਲਈ ਯਤਨਸ਼ੀਲ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੈਕ ਸੂਟ ਤੇ ਸਪੋਰਟਸ ਸ਼ੂਜ਼ ਇਹਨਾਂ ਖਿਡਾਰਨਾਂ ਦੇ ਮਨੋਬਲ ਨੂੰ ਉਚਾ ਚੁੱਕਣ ਅਤੇ ਖੇਡ ਦਿਲਚਸਪੀ ਵਿੱਚ ਵਾਧਾ ਕਰਨ ਦਾ ਜ਼ਰੀਆ ਬਣਨਗੇ।ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਖਿਡਾਰਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਭਿਆਸ ਨੂੰ ਲਗਾਤਾਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ, ਵਨ ਸਟਾਪ ਸੈਂਟਰ ਇੰਚਾਰਜ਼ ਨਜ਼ੀਰ ਮੁਹੰਮਦ ਵੀ ਮੌਜ਼ੂਦ ਸਨ।
Check Also
ਪ੍ਰਸਿੱਧ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 30 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ …