ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਵਿਖੇ ਵਾਇਸ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-
ਨਿਰਦੇਸ਼ਾਂ ਹੇਠ 92ਵਾਂ ਸਲਾਨਾ ਖੇਡ ਮੇਲਾ ਕਰਵਾਇਆ ਗਿਆ।ਜਿਸ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ: ਅਮਨਦੀਪ ਸਿੰਘ ਅਤੇ ਡਾਇਰੈਕਟਰ ਯੁਵਕ ਭਲਾਈ ਗੁਰੂ ਨਾਨਕ ਦੇਵ ਵਿਸ਼ਵ ਵਿਦਿਆਲਿਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸੁਰਿੰਦਰ ਕੌਰ ਨੇ ਕਾਲਜ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੜ੍ਹੀ ਤੇ ਖੇਡ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।ਮੁੱਖ ਮਹਿਮਾਨ ਨੇ ਸਾਰੇ ਭਾਗ ਲੈਣ ਵਾਲਿਆਂ ਨੂੰ ਵਧਾਈ ਦਿੱਤੀ ਉਨ੍ਹਾਂ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਲੜਕੀਆਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਅਤੇ ਸਰੀਰਕ ਤੰਦਰੁਸਤੀ ਲਈ ਵੀ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਵਿਦਿਆਰਥੀਆਂ ਨੇ 100,200,800 ਮੀਟਰ ਦੌੜ, ਚਾਟੀ ਦੌੜ, ਉਚੀ ਛਾਲ, ਲੰਬੀ ਛਾਲ, ਜੈਵਲਿਨ ਥਰੋਅ, ਰਿਲੇਅ ਦੌੜ, ਤਿੰਨ ਲੱਤਾਂ ਵਾਲੀ ਦੌੜ, ਲੈਮਨ ਸਪੂਨ ਦੌੜ ਵਿੱਚ ਉਤਸ਼ਾਹ ਨਾਲ ਭਾਗ ਲਿਆ।ਬੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਕਿਰਨਦੀਪ ਕੌਰ ਨੂੰ ਸਰਵੋਤਮ ਅਥਲੀਟ ਐਲਾਨਿਆ ਗਿਆ।ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਵਾਇਸ ਪ੍ਰਿੰਸੀਪਲ ਮੈਡਮ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸਾਰਿਆਂ ਨੇ ਇਸ ਸਫ਼ਲ ਖੇਡ ਸਮਾਗਮ ਦੇ ਆਯੋਜਨ ਲਈ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ।ਸੰਗੀਤ ਵਿਭਾਗ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media