ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ
ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਢਾਬ ਖਟੀਕਾਂ ਵਿਖੇ ਸਪੈਸ਼ਲ ਚੈਕਿੰਗ ਕੀਤੀ ਗਈ।ਇਸ ਦੌਰਾਣ ਉਹਨਾਂ ਵਲੋ ਸਟਾਫ ਦੀ ਹਾਜ਼ਰੀ ਦੇ ਨਾਲ-ਨਾਲ ਓ.ਪੀ.ਡੀ, ਵਾਰਡ, ਡੈਂਟਲ ਵਿਭਾਗ, ਲੇਬਰ ਰੂਮ, ਲੈਬ, ਦਵਾਈਆਂ ਦਾ ਸਟਾਕ ਅਤੇ ਐਮ.ਸੀ.ਐਚ ਵਿਭਾਗ ਵਿੱਚ ਜਾ ਕੇ ਜਾਂਚ ਕੀਤੀ ਅਤੇ ਵਾਰਡ ਵਿੱਚ ਦਾਖਲ ਮਰੀਜ਼ਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ ਦੀਆਂ ਸਹੂਲਤਾਂ ਸੰਬਧੀ ਪੁੱਛ-ਪੜਤਾਲ ਕੀਤੀ ਗਈ।ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਕਰਮਚਾਰੀਆਂ ਨੂੰ ਸਖਤ ਤਾੜਨਾ ਕੀਤੀ ਅਤੇ ਕਿਹਾ ਕਿ ਅਣਗਹਿਲੀ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਉਹਨਾਂ ਵਲੋਂ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਸੇਵਾ ਭਾਵਨਾ ਨਾਲ ਕੰਮ ਕੀਤਾ ਜਾਵੇ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media