ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸੀ.ਐਂਡ.ਡੀ
ਵੇਸਟ ਪਲਾਂਟ ਦਾ ਦੌਰਾ ਕੀਤਾ ਗਿਆ।ਇਹ ਵੇਸਟ ਪਲਾਂਟ 100 ਟਨ ਦੀ ਸਮਰੱਥਾ ਦਾ ਹੈ, ਜੋ ਕਿ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਫਤਾਹਪੁਰ ਝਬਾਲ ਰੋਡ ਵਿਖੇ ਚਲਾਇਆ ਜਾ ਰਿਹਾ ਹੈ।ਇਸ ਵਿੱਚ ਸ਼ਹਿਰ ਦੀਆਂ ਸੜਕਾਂ ਦੇ ਆਲੇ ਦੁਆਲੇ ਪਏ ਮਲਬੇ ਨੂੰ ਇਕੱਠਾ ਕਰਕੇ ਇਸ ਪਲਾਂਟ ਵਿੱਚ ਲਿਆਂਦਾ ਜਾਂਦਾ ਹੈ ਅਤੇ ਇਸ ਨੂੰ ਕੁਚਲ ਕੇ ਕੰਸਟਰਕਸ਼ਨ ਦੇ ਕੰਮ ਵਿੱਚ ਲਿਆਂਦਾ ਜਾਂਦਾ ਹੈ।ਆਪਣੇ ਦੌਰੇ ਦੋਰਾਨ ਵਧੀਕ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੋਂ ਮਲਬਾ ਚੁੱਕ ਕੇ ਇਸ ਪਲਾਂਟ ਵਿੱਚ ਲਿਆਉਣ ਲਈ ਇੱਕ ਮੁਹਿੰਮ ਚਲਾਈ ਜਾਵੇ ਤਾਂ ਜੋ ਸ਼ਹਿਰ ਦੀਆਂ ਸੜਕਾਂ ਦੀ ਦਿੱਖ ਵਿੱਚ ਸੁਧਾਰ ਹੋ ਸਕੇ।ਉਹਨਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਨਗਰ ਨਿਗਮ ਵਲੋਂ ਜਲਦ ਹੀ ਜਾਰੀ ਕੀਤੇ ਜਾਣ ਵਾਲੇ ਟੋਲ ਫਰੀ ਨੰਬਰ ਰਾਹੀਂ ਸੜਕਾਂ’ ਤੇ ਪਏ ਮਲਬੇ ਨੂੰ ਚੁੱਕਵਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਨਾਲ ਸੰਪਰਕ ਕਰ ਸਕਦੇ ਹਨ।ਦੋਰੇ ਦੋਰਾਨ ਵਧੀਕ ਕਮਿਸ਼ਨਰ ਨਾਲ ਨਿਗਰਾਨ ਇੰਜੀਨੀਅਰ ਐਸ.ਪੀ ਸਿੰਘ, ਸਹਾਇਕ ਇੰਜੀਨੀਅਰ ਅਸ਼ੋਕ ਕੁਮਾਰ, ਸਮਾਰਟ ਸਿਟੀ ਦੇ ਮਨਮੀਤ ਸਿੰਘ ਅਤੇ ਹੋਰ ਅਧਿਕਾਰੀ ਮੌਜ਼ੂਦ ਸਨ।
Check Also
ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media