ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਖਾਪਟਨਮ ਆਂਧਰਾ ਪ੍ਰਦੇਸ਼ ਵਿਖੇ ਵੱਖ-ਵੱਖ ਸਕੂਲ/ਕਾਲਜ਼ਾਂ ਵਿੱਚ
ਪੜ੍ਹਦੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2023-24 ਦੀਆਂ ਫੀਸਾਂ ਲਈ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਸਬੰਧਤ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਨੂੰ ਸੌਂਪੀ ਗਈ।ਬੀਤੇ ਦਿਨੀਂ ਧਰਮ ਪ੍ਰਚਾਰ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸ਼ਗੜ੍ਹ ਵਿਖੇ ਵੀ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ।ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਪ੍ਰਬੰਧਕਾਂ ਨੂੰ ਸੌਂਪੀ ਗਈ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿੱਚ ਵੀ ਹਮੇਸ਼ਾਂ ਮੋਹਰੀ ਰੋਲ ਅਦਾ ਕਰਦੀ ਆ ਰਹੀ ਹੈ।ਪਿੱਛਲੇ ਕਈ ਸਾਲਾਂ ਤੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਸਕੂਲ/ਕਾਲਜ ਦੀਆਂ ਫੀਸਾਂ ਅਦਾ ਕੀਤੀਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਯਗ ਵਰਤੋਂ ਯਕੀਨੀ ਬਣੀ ਰਹੇ।ਇਸ ਮੌਕੇ ਇੰਚਾਰਜ਼ ਗੁਰਮੀਤ ਸਿੰਘ ਸੈਣੀ, ਦਿਲਸ਼ਾਹ ਸਿੰਘ ਅਨੰਦ ਤੇ ਗੁਰਦੁਆਰਾ ਇੰਸਪੈਕਟਰ ਮੋਹਨਦੀਪ ਸਿੰਘ ਵੀ ਮੌਜ਼ੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media